Aam Aadmi Party has written a letter to PM Modi : ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਅਤੇ ਉਨ੍ਹਾਂ ਨੂੰ ਕਿਸਾਨਾਂ ਆਗੂਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਬੇਨਤੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ।
ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸਹਿ-ਇੰਚਾਰਜ ਰਾਘਵ ਚੱਢਾ ਨੇ ਲਿਖਿਆ ਕਿ ਕਿਸਾਨ ਪਿਛਲੇ 6 ਮਹੀਨਿਆਂ ਤੋਂ ਬਾਰਡਰ ‘ਤੇ ਬੈਠੇ ਹੋਏ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਵਾਪਿਸ ਲਏ ਜਾਣ ਦੀ ਮੰਗ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਹੁਣ ਤੱਕ 470 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਇਸ ਸੰਬੰਧੀ ਕਿਸਾਨਾਂ ਦੇ ਨੁਮਾਇੰਦਿਆਂ ਅਤੇ ਸਰਕਾਰ ਦੇ ਅਧਿਕਾਰੀਆਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਵੀ ਸਿੱਟਾ ਨਹੀਂ ਨਿਕਲਿਆ।
ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਕੋਰੋਨਾ ਕਾਲ ਵਿੱਚ ਵੀ ਖੇਤੀ ਨੂੰ ਛੱਡ ਕੇ ਸਾਰੇ ਖੇਤਰਾਂ ਵਿੱਚ ਜ਼ਬਰਦਸਤ ਮੰਦੀ ਦਰਜ ਕੀਤੀ ਗਈ ਹੈ, ਜਦਕਿ ਖੇਤੀ ਖੇਤਰ ਦੇ ਮਜ਼ਬੂਤ ਹੋਣ ਨਾਲ ਹੀ ਪੰਜਾਬ ਸਮੇਤ ਬਾਕੀ ਸਾਰੇ ਦੇਸ਼ ਦਾ ਪੇਂਡੂ ਢਾਂਚਾ ਬਚਿਆ ਰਹਿ ਸਿਆ ਹੈ। ਦੇਸ਼ ਦਾ ਅਨਾਜ ਭੰਡਾਰ ਕਰਨ ਦੇ ਨਾਲ-ਨਾਲ ਹਰ ਸੈਕਟਰ ਵਿੱਚ ਆਪਣੀਆਂ ਸੇਵਾਵਾਂ ਦੇਣ ਦੇ ਬਾਵਜੂਦ ਵੀ ਦੇਸ਼ ਨੂੰ ਕੋਰੋਨਾ ਕਾਲ ਵਿੱਚ ਆਪਣੀ ਜਾਨ ‘ਤੇ ਖੇਡਦਿਆਂ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
‘ਆਪ’ ਨੇ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਇੱਕ ਵਾਰ ਫਿਰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ ਤਾਂ ਸਰਕਾਰ ਨੂੰ ਮੁੜ ਗੱਲਬਾਤ ਸ਼ੁਰੂ ਕਰਦਿਆਂ ਇਸ ਮਸਲੇ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ ਤੇ ਸਮੁੱਚੇ ਦੇਸ਼ ਦੇ ਹਿੱਤਾਂ ਨੂੰ ਧਇਆਨ ਵਿੱਚ ਰਖਦੇ ਹੋਏ ਇਹ ਕਾਨੂੰਨ ਵਾਪਿਸ ਲੈ ਲੈਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਅੰਦੋਲਨ ‘ਤੇ ਡਟੇ ਕਿਸਾਨਾਂ ਨੇ PM ਨੂੰ ਮੁੜ ਗੱਲਬਾਤ ਸ਼ੁਰੂ ਕਰਨ ਲਈ ਲਿਖੀ ਚਿੱਠੀ
ਦੱਸ ਦੇਈਏ ਕਿ ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਗੱਲਬਾਤ ਸ਼ੁਰੂ ਕਰਨ ਲਈ ਚਿੱਠੀ ਲਿਖੀ। ਕਿਸਾਨ 26 ਮਈ ਨੂੰ ਕਾਲਾ ਝੰਡਾ ਦਿਵਸ ਵਜੋਂ ਮਨਾਉਣਗੇ। ਉਨ੍ਹਾਂ ਨੇ ਸਰਕਾਰ ਨੂੰ 25 ਮਈ ਤੱਕ ਦਾ ਅਲਟੀਮੇਟਮ ਦਿੱਤਾ ਹੈ।