Aam Aadmi Party told the budget : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਖਿਲਾਫ ਵਿਰੋਧੀ ਪਾਰਟੀਆਂ ਪ੍ਰਦਰਸ਼ਨ ਜਾਰੀ ਜਾਰੀ ਹੈ। ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਜਟ ਦੇ ਵਿਰੋਧ ਵਿੱਚ ਮਿੱਠੀਆਂ ਗੋਲੀਆਂ ਵੰਡੀਆਂ, ਜਦੋਂ ਕਿ ਆਮ ਆਦਮੀ ਪਾਰਟੀ ਨੇ ਬਜਟ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ। ਬਜਟ ਦੇ ਵਿਰੋਧ ਵਿੱਚ ‘ਆਪ’ ਵਿਧਾਇਕ ਬਜਟ ਦੀ ਇੱਕ ਕਾਪੀ ਦੀ ਗਠੜੀ ਬੰਨ੍ਹ ਕੇ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ।
ਆਪ ਦੇ ਸਾਰੇ ਵਿਧਾਇਕ ਚੰਡੀਗੜ੍ਹ ਦੇ ਐਮਐਲਏ ਹੋਸਟਲ ਵਿਖੇ ਇਕੱਠੇ ਹੋਏ, ਜਿਥੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਬਜਟ 2021-22 ਦੀਆਂ ਕਾਪੀਆਂ ਬੰਨ੍ਹ ਕੇ ਸਿਰ ’ਤੇ ਰੱਖੀਆਂ ਅਤੇ ਅਸੈਂਬਲੀ ਵਿੱਚ ਪਹੁੰਚ ਗਏ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ਵਿੱਚ ਪੰਜਾਬ ਦੇ ਹਰ ਵਰਗ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ ਬਜਟ ਵਿੱਚ ਅਜਿਹੇ ਵਾਅਦੇ ਕੀਤੇ ਹਨ, ਜੋ ਕਦੇ ਪੂਰੇ ਨਹੀਂ ਹੋਣਗੇ। ਜਨਤਾ ਨੇ ਕੈਪਟਨ ਦੇ ਵਾਅਦੇ ਨੂੰ ਸਮਝ ਲਿਆ ਹੈ, ਜਿਸਦਾ ਜਵਾਬ ਚੋਣਾਂ ਵਿੱਚ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਨਵਜੋਤ ਸਿੰਘ ਸਿੱਧੂ ਨੇ ਸੈਸ਼ਨ ਵਿੱਚ ਲੰਮੇ ਵਕਫੇ ਤੋਂ ਬਾਅਦ ਪਹਿਲੀ ਵਾਰ ਬੋਲਦਿਆਂ ਈਵੀਐਮ ਰਾਹੀਂ ਚੋਣਾਂ ਕਰਵਾਉਣ ’ਤੇ ਸਵਾਲ ਖੜ੍ਹੇ ਕੀਤੇ। ਸਿੱਧੂ ਨੇ ਕਿਹਾ ਕਿ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਬੈਲੇਟ ਰਾਹੀਂ ਕਰਵਾਈਆਂ ਜਾਂਦੀਆਂ ਹਨ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਕੌਣ ਕਿੰਨੇ ਪਾਣੀ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੂੰ ਵੀ ਮਹਾਰਾਸ਼ਟਰ ਦੀ ਤਰਜ਼ ‘ਤੇ ਇਸ ਸੰਬੰਧੀ ਪ੍ਰਸਤਾਵ ਲਿਆਉਣਾ ਚਾਹੀਦਾ ਹੈ।