2022 ‘ਚ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਪਾਰਟੀਆਂ ਨੇ ਆਪਣੀ ਸਰਗਰਮੀ ਆਰੰਭ ਦਿੱਤੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ‘ਚ 2022 ਵਿੱਚ ਆਪਣੀ ਸਰਕਾਰ ਬਣਾਉਣ ਦੇ ਮਿਸ਼ਨ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਪੂਰੀ ਯੋਜਨਾਬੰਦੀ ਤਹਿਤ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੀ ਟਿਕਟ ਦੇ ਮਜਬੂਤ ਦਾਅਵੇਦਾਰਾਂ ਨੂੰ ਹਲਕਾ ਇੰਚਾਰਜ ਬਣਾਇਆ ਹੈ।
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ, ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂੰ, ਵਿਧਾਨ ਸਭਾ ਹਲਕਾ ਅਟਾਰੀ ਤੋਂ ਏ. ਡੀ. ਸੀ. ਜਸਵਿੰਦਰ ਸਿੰਘ, ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਰਵਨ ਸਿੰਘ ਧੁੰਨ, ਵਿਧਾਨ ਸਭਾ ਹਲਕਾ ਪੱਟੀ ਤੋਂ ਲਾਲਜੀਤ ਭੁੱਲਰ, ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਡੀ. ਸੀ. ਪੀ. ਬਲਕਾਰ ਸਿੰਘ, ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ, ਵਿਧਾਨ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਵਿਧਾਨ ਸਭਾ ਹਲਕਾ ਸਮਰਾਲਾ ਤੋਂ ਜਗਤਾਰ ਸਿੰਘ, ਵਿਧਾਨ ਸਭਾ ਹਲਕਾ ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਵਿਧਾਨ ਸਭਾ ਹਲਕਾ ਮਾਸਟਰ ਜਗਸੀਰ ਸਿੰਘ, ਵਿਧਾਨ ਸਭਾ ਹਲਕਾ ਮਾਨਸਾ ਤੋਂ ਵਿਜੈ ਸਿੰਗਲਾ, ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਨੀਨਾ ਮਿੱਤਲ ਤੇ ਵਿਧਾਨ ਸਭਾ ਹਲਕਾ ਘਨੌਰ ਤੋਂ ਗੁਰਲਾਲ ਘਨੌਰ ਨੂੰ ਮੁੱਖ ਦਾਅਵੇਦਾਰ ਬਣਾਇਆ ਗਿਆ ਹੈ।