ਪੰਜਾਬ ਦੀ ਮਸ਼ਹੂਰ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਨਮੋਲ ਗਗਨ ਮਾਨ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ। ਦੱਸ ਦੇਈਏ ਕਿ ਉਸਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਕਿ ਅਨਮੋਲ ਗਗਨ ਮਾਨ ਨੇ ਆਪਣੀ ਪਾਰਟੀ ਦੇ ਨਾਲ ਔਰਤਾਂ ‘ਤੇ ਹਮਲੇ ਅਤੇ ਦੁਰਵਿਹਾਰ ਦੇ ਵਿਰੁੱਧ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦਫਤਰ ਦਾ ਘਿਰਾਓ ਕੀਤਾ। ਉਸ ਸਮੇਂ ਦੌਰਾਨ ਉਹ ਪੁਲਿਸ ਦੁਆਰਾ ਕੀਤੀ ਗਈ ਕਾਰਵਾਈ ਵਿੱਚ ਜ਼ਖਮੀ ਹੋ ਗਈ। ਇਸ ਦੇ ਨਾਲ ਹੀ ਉਸਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ।
ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ‘ਆਪ’ ਆਗੂ ਅਨਮੋਲ ਗਗਨ ਮਾਨ ਦੇ ਹੱਕ ਵਿੱਚ ਗੱਲ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਅਕਾਉਂਟ ਇੰਸਟਾਗ੍ਰਾਮ ‘ਤੇ ਪੋਸਟ ਨੂੰ ਸਾਂਝਾ ਕਰਦਿਆਂ, ਉਸਨੇ ਲਿਖਿਆ – ਰਾਜਨੀਤੀ ਤੋਂ ਪਰੇ ਇੱਕ ਕਲਾਕਾਰ ਹੋਣ ਦੇ ਨਾਤੇ, ਅਸੀਂ ਅਨਮੋਲ ਗਗਨ ਮਾਨ ਯਾਨੀ ਪੰਜਾਬ ਦੀਆਂ ਧੀਆਂ ‘ਤੇ ਪ੍ਰਸ਼ਾਸਨ ਦੁਆਰਾ ਕੀਤੇ ਗਏ ਅੱਤਿਆਚਾਰਾਂ ਦੀ ਸਪਸ਼ਟ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ।
ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਵਾਟਰ ਕੈਨਨ ਅਤੇ ਲਾਠੀਚਾਰਜ ਦਾ ਇਸਤੇਮਾਲ ਕੀਤਾ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਕਈ ਮਹਿਲਾਵਾਂ ਨੂੰ ਬੱਸਾਂ ‘ਚ ਬਿਠਾ ਕੇ ਲਿਜਾਇਆ ਗਿਆ।
ਇਸ ਦੌਰਾਨ ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ।
ਭਾਜਪਾ ਆਗੂਆਂ ਵੱਲੋਂ ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦਾ ਘਿਰਾਓ ਕਰਨ ਲਈ ਸੈਕਟਰ 37 ਤੋਂ ਮਾਰਚ ਸ਼ੁਰੂ ਕੀਤਾ।
ਇਹ ਵੀ ਪੜ੍ਹੋ : ਸਾਬਕਾ DGP ਸੈਣੀ ਨੂੰ ਹਾਈਕੋਰਟ ਦਾ ਵੱਡਾ ਝਟਕਾ- ਸਾਰੀਆਂ ਅਰਜ਼ੀਆਂ ਕੀਤੀਆਂ ਖਾਰਿਜ
ਮਹਿਲਾ ਵਰਕਰਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਬੈਰੀਕੇਡਿੰਗ ਕੀਤੀ ਪਰ ਉਹ ਬੈਰੀਕੇਡ ਤੋੜਦੀਆਂ ਹੋਈਆਂ ਅੱਗੇ ਵਧ ਗਈਆਂ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ’ਤੇ ਵਾਟਰ ਕੈਨਨ ਦੀ ਵਰਤੋਂ ਕਰਦੇ ਹੋਏ ਲਾਠੀਚਾਰਜ ਕੀਤਾ। ਪੁਲਿਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਬਹੁਤ ਸਾਰੀਆਂ ਔਰਤਾਂ ਜ਼ਖਮੀ ਹੋ ਗਈਆਂ।