ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਰਮੀਤ ਸਿੰਘ ਸੰਧੂ ਨੂੰ ‘ਆਪ’ ਦਾ ਉਮੀਦਵਾਰ ਐਲਾਨਿਆ ਗਿਆ ਹੈ ਤੇ CM ਭਗਵੰਤ ਮਾਨ ਨੇ ਖੁਦ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਸੀ। ਉਹ ਕਾਫੀ ਸਮੇਂ ਤੋਂ ਲੰਬੀ ਬੀਮਾਰੀ ਨਾਲ ਜੂਝ ਰਹੇ ਸਨ ਤੇ ਉਨ੍ਹਾਂ ਦੀ ਮੌਤ ਦੇ ਬਾਅਦ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ। ਮੁੱਖ ਮੰਤਰੀ ਮਾਨ ਨੇ ਹਰਮੀਤ ਸਿੰਘ ਸੰਧੂ ਦੀ ਪਿੱਠ ਥਾਪੜਦਿਆਂ ਕਿਹਾ ਕਿ ਹੁਣ ਤਗੜੇ ਹੋ ਜਾਓ। ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ, ਜਲੰਧਰ ਤੇ ਲੁਧਿਆਣਾ ਵਾਂਗ ਜ਼ਿਮਨੀ ਚੋਣ ‘ਚ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾ ਕੇ ਆਮ ਆਦਮੀ ਪਾਰਟੀ ਨਵਾਂ ਰਿਕਾਰਡ ਬਣਾਏਗੀ।
ਇਹ ਵੀ ਪੜ੍ਹੋ : ਸਰਕਾਰੀ ਟੀਚਰਾਂ ਨੂੰ ਮਿਲੀ ਨਵੀਂ ਡਿਊਟੀ! ਹੁਣ ਪਰਾਲੀ ਸਾ/ੜਨ ਦੇ ਮਾਮਲਿਆਂ ਦੀ ਵੀ ਕਰਨਗੇ ਰਿਪੋਰਟ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੇਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਤਰਨਤਾਰਨ ਜ਼ਿਮਨੀ ਚੋਣਾਂ ਵੱਲ ਟਿਕੀਆਂ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























