ਆਮ ਆਦਮੀ ਪਾਰਟੀ ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੇ ਸਹਿ-ਇੰਚਾਰਜ ਵਜੋਂ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਕੁਲਵੰਤ ਸਿੰਘ ਮੋਹਾਲੀ ਤੋਂ ਮੌਜੂਦਾਵਿਧਾਇਕ ਹਨ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੱਧੂ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























