‘ਆਪ’ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਵੀ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 182 ਸੀਟਾਂ ‘ਚੋਂ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।
ਵੋਟ ਸ਼ੇਅਰ ਦੀ ਗੱਲ ਕਰੀਏ ਤਾਂ ਗੁਜਰਾਤ ‘ਚ ‘ਆਪ’ ਨੂੰ 12.89 ਫੀਸਦੀ ਵੋਟਾਂ ਮਿਲੀਆਂ ਹਨ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਆਏ ਨਤੀਜਿਆਂ ‘ਚ ‘ਆਪ’ ਨੇ MCD ‘ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ‘ਚ ਕਾਂਗਰਸ ਨੇ 14 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ ਅਤੇ 2 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਭਾਜਪਾ ਨੇ 157 ਸੀਟਾਂ ‘ਤੇ ਇਕਤਰਫਾ ਲੀਡ ਲੈ ਲਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਦੋਂ ਕਿਸੇ ਪਾਰਟੀ ਨੂੰ 4 ਵੱਖ-ਵੱਖ ਰਾਜਾਂ ਦੀਆਂ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਵਿੱਚ ਘੱਟੋ-ਘੱਟ 6% ਵੋਟਾਂ ਮਿਲਦੀਆਂ ਹਨ। ਨਾਲ ਹੀ, ਜੇਕਰ ਇਸ ਨੇ ਲੋਕ ਸਭਾ ਦੀਆਂ ਘੱਟੋ-ਘੱਟ 4 ਸੀਟਾਂ ਜਿੱਤ ਲਈਆਂ ਹਨ, ਤਾਂ ਇਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਂਦਾ ਹੈ।