ਸਿੱਧੂ ਮੂਸੇਵਾਲਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਪਿੱਛੋਂ ਸਿਆਸਤ ਭਖ ਗਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਨੇ ਚੰਨੀ ਸਰਕਾਰ ਦੇ ਇਸ ਕਦਮ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹਦੇੇ ਹੋਏ ਭਾਜਪਾ ਨੂੰ ਵੀ ਵਿੱਚੇ ਘੇਰ ਲਿਆ।
ਗੜ੍ਹਸ਼ੰਕਰ ਤੋਂ ‘ਆਪ’ ਵਿਧਾਇਕ ਜੈਕਿਸ਼ਨ ਰੋੜੀ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਨੂੰ ਹੁਣ ਗਾਇਕਾਂ ਦੀ ਲੋੜ ਪੈ ਰਹੀ ਹੈ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪਾਰਟੀ ਕਿਧਰ ਨੂੰ ਜਾ ਰਹੀ ਹੈ।
ਰੋੜੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੈਲੀਬ੍ਰਿਟੀਆਂ ਦਾ ਹਾਲ ਵੇਖ ਚੁੱਕੇ ਹਨ। ਲੋਕ ਅਜੇ ਤੱਕ ਸੰਨੀ ਦਿਓਲ ਨੂੰ ਲੱਭ ਰਹੇ ਨੇ। ਮੂਸੇਵਾਲੇ ਨੂੰ ਲੈ ਕੇ ਕਾਂਗਰਸ ਨੇ ਕੀ ਵੱਡੀ ਗੱਲ ਕੀਤੀ, ਉਸ ਦਾ ਪਰਿਵਾਰ ਤਾਂ ਪਹਿਲਾਂ ਹੀ ਕਾਂਗਰਸੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
‘ਆਪ’ ਵਿਧਾਇਕ ਨੇ CM ਚੰਨੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਰੇਤ ਸਸਤੀ ਮਿਲ ਰਹੀ ਹੈ ਤੇ ਨਾ ਹੀ ਬਿਜਲੀ। ਮੁੱਖ ਮੰਤਰੀ ਤਾਂ ਬਸ ਪੋਸਟਰ ਲੁਆ ਕੇ ਹੀ ਤਾਰੀਫਾਂ ਲੁੱਟੀ ਜਾ ਰਹੇ ਨੇ। ਉਨ੍ਹਾਂ ‘ਤੇ ਤਾਂ ਕਾਂਗਰਸ ਦੇ ਪ੍ਰਧਾਨ ਸਿੱਧੂ ਨੂੰ ਵੀ ਭਰੋਸਾ ਨਹੀਂ। ਇਸ ਦੌਰਾਨ ਰੋੜੀ ਦੇ ਨਾਲ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਦਿਨੇਸ਼ ਚੱਢਾ ਤੇ ਨੀਲ ਗਰਗ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਦਿੱਲੀ ‘ਚ ਰਾਹੁਲ ਗਾਂਧੀ ਨੂੰ ਮਿਲੇ ਸਿੱਧੂ ਮੂਸੇਵਾਲਾ, ਵਿਧਾਨ ਸਭਾ ਚੋਣ ਲੜਾਉਣ ਦਾ ਹੋ ਸਕਦੈ ਐਲਾਨ