ਪੰਜਾਬ ‘ਚ ਚੋਣਾਂ ਜਿੱਤਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਦੀ ਨਜ਼ਰ ਗੁਜਰਾਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਹੈ। ਇਸ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਅਤੇ 3 ਅਪ੍ਰੈਲ ਨੂੰ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਇਸ ਦੌਰੇ ‘ਚ ਅਰਵਿੰਦ ਕੇਜਰੀਵਾਲ ਗੁਜਰਾਤ ਚੋਣਾਂ ਲਈ ਆਪਣੀ ਰਣਨੀਤੀ ਤੈਅ ਕਰਨਗੇ।
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ 2 ਅਪ੍ਰੈਲ ਨੂੰ ਅਹਿਮਦਾਬਾਦ ਪਹੁੰਚਣਗੇ। ਇਸੇ ਦਿਨ ਦੋਵੇਂ ਆਗੂ ਅਹਿਮਦਾਬਾਦ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਵੀ ਕਰਨਗੇ। ਜਾਣਕਾਰੀ ਮੁਤਾਬਕ ਇਹ ਰੋਡ ਸ਼ੋਅ 3 ਤੋਂ 4 ਕਿਲੋਮੀਟਰ ਤੱਕ ਦਾ ਹੋ ਸਕਦਾ ਹੈ। ਇਹ ਰੋਡ ਸ਼ੋਅ ਅਹਿਮਦਾਬਾਦ ਦੇ ਪੂਰਬੀ ਇਲਾਕੇ ‘ਚ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਜ਼ਿਆਦਾਤਰ ਪਾਟੀਦਾਰ ਅਹਿਮਦਾਬਾਦ ਦੇ ਪੂਰਬੀ ਇਲਾਕੇ ‘ਚ ਰਹਿੰਦੇ ਹਨ। ਗੁਜਰਾਤ ਵਿੱਚ ਪਾਟੀਦਾਰ ਅੰਦੋਲਨ ਦੌਰਾਨ ਇਹ ਇਲਾਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਸੀ। ਗੁਜਰਾਤ ਵਿੱਚ ਆਮ ਆਦਮੀ ਪਾਰਟੀ ਪਾਟੀਦਾਰਾਂ ਨੂੰ ਆਪਣੇ ਹੱਕ ਵਿੱਚ ਲੈਣ ਦੀ ਕੋਸ਼ਿਸ਼ ਕਰੇਗੀ। ਦੱਸ ਦੇਈਏ ਕਿ ਗੁਜਰਾਤ ‘ਚ ਪਾਟੀਦਾਰਾਂ ਨੇ ਭਾਜਪਾ ਦੇ ਖਿਲਾਫ ਸਰਕਾਰ ਖਿਲਾਫ ਅੰਦੋਲਨ ਕੀਤਾ ਸੀ, ਉਦੋਂ ਤੋਂ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਪਾਟੀਦਾਰਾਂ ਨੂੰ ਆਪਣੇ ਨਾਲ ਲੈਣ ਦੀ ਕੋਸ਼ਿਸ਼ ‘ਚ ਲੱਗੇ ਹੋਏ ਹਨ। ਅਰਵਿੰਦ ਕੇਜਰੀਵਾਲ ਦੇ ਇਸ ਦੌਰੇ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਚੋਣਾਂ ਨੂੰ ਲੈ ਕੇ ਆਪਣੀ ਰਣਨੀਤੀ ਤੈਅ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: