AAP leaders speak on death : ਮੋਗਾ ਵਿੱਚ ਬੀਤੇ ਦਿਨੀਂ ਮੋਗਾ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਦਰਮਿਆਨ ਝੜਪ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਦੋ ਵਰਕਰਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ’ਤੇ ਆਮ ਆਦਮੀ ਪਾਰਟੀ ਨੇ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ ਨਹੀਂ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਦੱਸਣਯੋਗ ਹੈ ਕਿ ਚੋਣ ਮੁਹਿੰਮ ਦੌਰਾਨ ਮੋਗਾ ਜ਼ਿਲੇ ਦੇ ਵਾਰਡ 9 ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਦੀ ਆਪਸ ਵਿੱਚ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਿਸੇ ਮੁੱਦੇ ‘ਤੇ ਤਿੱਖੀ ਬਹਿਸ ਹੋਈ ਅਤੇ ਬਾਅਦ ਵਿਚ ਇਹ ਹਿੰਸਾ ਵਿਚ ਬਦਲ ਗਈ। ਅਕਾਲੀ ਕਾਰਕੁੰਨਾਂ ਨੇ 14 ਫਰਵਰੀ ਨੂੰ ਚੋਣਾਂ ਲਈ ਚੋਣ ਪ੍ਰਚਾਰ ਕਰਦਿਆਂ ਦੋਸ਼ ਲਾਇਆ ਹੈ ਕਿ ਜਦੋਂ ਉਨ੍ਹਾਂ ਨੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸੀ ਵਰਕਰਾਂ ਨੇ ਉਨ੍ਹਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਮਾਮਲੇ ਵਿੱਚ 3 ਕਾਂਗਰਸੀ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
‘ਆਪ’ ਆਗੂ ਨੇ ਚੁਣਾਵੀ ਮਾਹੌਲ ਦੇ ਚੱਲਦਿਆਂ ਹੋ ਰਹੀਆਂ ਹਿੰਸਕ ਘਟਨਾਵਾਂ ਲਈ ਕਾਂਗਰਸ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਗੁੰਡਿਆਂ ਦੇ ਰਾਹੀਂ ਹਿੰਸਾ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਵੱਖ-ਵੱਖ ਥਾਵਾਂ ‘ਤੇ ਆਪਣੀ ਪਾਰਟੀ ਦੇ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਣ ਲਈ ਦਬਾਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਹਿੰਸਾ ਦੇ ਮੁੱਦੇ ਨੂੰ ਵਾਰ-ਵਾਰ ਚੁੱਕਦੀ ਆ ਰਹੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਵੀ ਨਾ ਤਾਂ ਸੁਣਾਈ ਦੇ ਰਿਹਾ ਹੈ ਅਤੇ ਨਾ ਹੀ ਦਿਖਾਈ ਦੇ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਰਾਜ ਚੋਣ ਕਮਿਸ਼ਨਰ ਕੋਲ ਵੀ ਕਈ ਵਾਰ ਇਹ ਧਿਆਨ ਵਿੱਚ ਲਿਆ ਚੁੱਕੇ ਹਾਂ, ਪ੍ਰੰਤੂ ਉਨ੍ਹਾਂ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹਿਣ ਉੱਤੇ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫਾ ਦੇਣ ਦੀ ਮੰਗ ਕੀਤੀ।