ਵਿਚ ਸਹੁੰ ਚੁਕਾਈ ਜਾਵੇਗੀ। ਇਸ ਵਿਚ 8 ਪਹਿਲੀ ਵਾਰ ਵਿਧਾਇਕ ਬਣੇ ਹਨ। ਇਸ ਤੋਂ ਇਲਾਵਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਹੋਣਗੇ। ਸਹੁੰ ਚੁੱਕਣ ਤੋਂ ਬਾਅਦ ਦੁਪਹਿਰ 2 ਵਜੇ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਵਿਚ ਮੁੱਖ ਮੰਤਰੀਆਂ ਸਣੇ 17 ਮੰਤਰੀ ਬਣ ਸਕਦੇ ਹਨ। ਇਸ ਲਈ 7 ਨਵੇਂ ਮੰਤਰੀਆਂ ਲਈ ਬਾਅਦ ਵਿਚ ਕੈਬਨਿਟ ਦਾ ਵਿਸਤਾਰ ਕੀਤਾ ਜਾਵੇਗਾ।
ਮੰਤਰੀ ਅਹੁਦੇ ਦੀ ਸਹੁੰ ਲੈਣ ਵਾਲਿਆਂ ‘ਚ ਹਰਪਾਲ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਡਾ. ਵਿਜੇ ਸਿੰਗਲਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ETO, ਲਾਲਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਾਸ਼ੰਕਰ ਜਿੰਪਾ ਤੇ ਹਰਜੋਤ ਸਿੰਘ ਬੈਂਸ ਹਨ। ਇਨ੍ਹਾਂ ਵਿਚੋਂ ਹਰਪਾਲ ਚੀਮਾ ਦਿੜ੍ਹਬਾ ਤੋਂ ਤੇ ਮੀਤ ਹੇਅਰ ਬਰਨਾਲਾ ਤੋਂ ਦੂਜੀ ਵਾਰ ਚੁਣ ਕੇ ਆਏ ਹਨ। ਬਾਕੀ ਸਾਰੇ ਪਹਿਲੀ ਵਾਰ ਚੋਣ ਜਿੱਤ ਕੇ ਹੀ ਮੰਤਰੀ ਬਣ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਆਮ ਆਦਮੀ ਪਾਰਟੀ ਨੇ ਮਾਲਵਾ ‘ਤੇ ਪੂਰਾ ਫੋਕਸ ਕੀਤਾ ਹੈ। ਇਥੋਂ ਮੁੱਖ ਮੰਤਰੀ ਮਾਨ ਦੇ ਇਲਾਵਾ ਦਿੜ੍ਹਬਾ ਤੋਂ ਹਰਪਾਲ ਚੀਮਾ, ਬਰਨਾਲਾ ਤੋਂ ਮੀਤ ਹੇਅਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਮਲੋਟ ਤੋਂ ਡਾ. ਬਲਜੀਤ ਕੌਰ, ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ ਮੰਤਰੀ ਬਣ ਰਹੇ ਹਨ। ਮਾਝਾ ਇਲਾਕੇ ਵਿਚ ਅਜਨਾਲਾ ਤੋਂ ਕੁਲਦੀਪ ਧਾਲੀਵਾਲ, ਜੰਡਿਆਲਾ ਤੋਂ ਹਰਭਜਨ ਸਿੰਘ ETO, ਪੱਟੀ ਤੋਂ ਲਾਲਚੰਦ ਭੁੱਲਰ ਤੇ ਭੋਆ ਤੋਂ ਲਾਲਚੰਦ ਕਟਾਰੂਚੱਕ ਨੂੰ ਮੰਤਰੀ ਬਣਾਇਆ ਗਿਆ ਹੈ। ਦੁਆਬਾ ‘ਚ ਸਿਰਫ ਹੁਸ਼ਿਆਰਪੁਰ ਤੋਂ ਬ੍ਰਹਮਾਸ਼ੰਕਰ ਜਿੰਪਾ ਨੂੰ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਖਰਾਬ ਹੋਈ ਨਰਮੇ ਦੀ ਫਸਲ ਲਈ ਜਾਰੀ ਕੀਤਾ ਮੁਆਵਜ਼ਾ
ਪੰਜਾਬ ਸਰਕਾਰ ਵਿਚ ਹੁਣ CM ਮਾਨ ਸਣੇ 4 ਜੱਟ ਸਿੱਖ, 3 ਹਿੰਦੂ, 4 ਦਲਿਤ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ। ਇਨ੍ਹਾਂ ਵਿਚ ਇੱਕ ਮਹਿਲਾ ਮੰਤਰੀ ਡਾ. ਬਲਜੀਤ ਕੌਰ ਸ਼ਾਮਲ ਹੈ।