ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਉਸ ਨੂੰ 27 ਫਰਵਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੌਰਾਨ ਵਿਧਾਇਕ ਅਮਿਤ ਰਤਨ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਹਨ ਅਤੇ ਉਨ੍ਹਾਂ ਨੂੰ ਨਿਆਂਪਾਲਿਕਾ ਵਿੱਚ ਪੂਰਾ ਭਰੋਸਾ ਹੈ।
ਦੱਸ ਦੇਈਏ ਕਿ ਵਿਧਾਇਕ ਨੂੰ ਬੁੱਧਵਾਰ ਸ਼ਾਮ ਨੂੰ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਜਾਰੀ ਕਰਨ ਦੇ ਬਦਲੇ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ।
ਬਠਿੰਡਾ ਵਿੱਚ ਪਹਿਲਾਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਨ੍ਹਾਂ ਦੇ ਪੀਏ ਨੂੰ 4 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਸੀ। ਉਸ ਸਮੇਂ ਵਿਧਾਇਕ ਤੋਂ ਵੀ ਕਰੀਬ 4 ਘੰਟੇ ਸਰਕਟ ਹਾਊਸ ਵਿੱਚ ਪੁੱਛਗਿੱਛ ਕੀਤੀ ਗਈ ਸੀ । ਹਾਲਾਂਕਿ ਉਸ ਸਮੇਂ ਵਿਜੀਲੈਂਸ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਪਰ ਇਸ ਮਗਰੋਂ ਉ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਸੂਤਰਾਂ ਨੇ ਦਾਅਵਾ ਕੀਤਾ ਕਿ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਵਿੱਚ ਰਤਨ ਦੀ ਆਵਾਜ਼ ਦੇ ਨਮੂਨਿਆਂ ਦੀ ਪੁਸ਼ਟੀ ਹੋ ਗਈ ਸੀ, ਜਿਸ ਤੋਂ ਬਾਅਦ ਸੀਐਮਓ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਪ੍ਰਵਾਨਗੀ ਦੇ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: