ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਸ਼ਾਮ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਪਾਰਟੀ ਨੇ ਜਲੰਧਰ ਤੋਂ ਰਿੰਕੂ ਨੂੰ ਟਿਕਟ ਦੇ ਚੁੱਕੀ ਹੈ। ਉਨ੍ਹਾਂ ਦੇ ਨਾਲ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਦੋਹਾਂ ਨੇਤਾਵਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ। ਪਰ ਉਦੋਂ ਸਾਂਸਦ ਰਿਕੁਨ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਵਫ਼ਾਦਾਰੀ ਹਮੇਸ਼ਾ ਆਮ ਆਦਮੀ ਪਾਰਟੀ ਨਾਲ ਰਹੇਗੀ ਅਤੇ ਉਹ ਕਿਤੇ ਨਹੀਂ ਜਾ ਰਹੇ ਹਨ। ਇਸੇ ਤਰ੍ਹਾਂ ਅੰਗੁਰਾਲ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਸੀ ਕਿ ਇਹ ਸਾਰੀਆਂ ਗੱਲਾਂ ਬੇਬੁਨਿਆਦ ਹਨ।
ਇਹ ਵੀ ਪੜ੍ਹੋ : ED ਦੀ ਹਿਰਾਸਤ ‘ਚ ਕੇਜਰੀਵਾਲ ਦੀ ਵਿਗੜੀ ਤਬੀਅਤ, ਸ਼ੂਗਰ ਲੈਵਲ 46 ਤੱਕ ਡਿੱਗਿਆ!
ਰਿੰਕੂ ਪਿਛਲੇ ਸਾਲ ਜਲੰਧਰ ਉਪ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਨ। ਉਹ ਲੋਕ ਸਭਾ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ। ਰਿੰਕੂ ਪਹਿਲਾਂ ਕਾਂਗਰਸ ਵਿੱਚ ਸੀ। ਉਹ 27 ਅਪ੍ਰੈਲ 2023 ਨੂੰ ‘ਆਪ’ ‘ਚ ਸ਼ਾਮਲ ਹੋਏ ਅਤੇ ਇਕ ਦਿਨ ਬਾਅਦ ਉਨ੍ਹਾਂ ਨੂੰ ਜਲੰਧਰ ਸੰਸਦੀ ਹਲਕੇ ਤੋਂ ‘ਆਪ’ ਦਾ ਉਮੀਦਵਾਰ ਐਲਾਨ ਦਿੱਤਾ ਗਿਆ। ਸੂਤਰਾਂ ਮੁਤਾਬਕ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਰਿੰਕੂ ਦੇ ਹੁਣ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜਨ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: