ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ‘ਤੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਨਿਕੰਮਾ ਤੇ ਧੋਖੇਬਾਜ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿੱਛਲੇ ਵਿਧਾਨ ਸਭਾ ਸੈਸਨ ਦੌਰਾਨ ਐਲਾਨ ਕੀਤਾ ਸੀ 6ਵੇਂ ਤਨਖਾਹ ਕਮਿਸਨ ਦੀ ਰਿਪੋਰਟ 31 ਮਾਰਚ 2021 ਨੂੰ ਪ੍ਰਾਪਤ ਕੀਤੀ ਜਾਵੇਗੀ ਅਤੇ ਜੁਲਾਈ 2021 ਵਿੱਚ ਲਾਗੂ ਕੀਤੀ ਜਾਵੇਗੀ
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਕਰੀਬ 4 ਲੱਖ ਕਰਮਚਾਰੀ ਅਤੇ 4 ਲੱਖ ਪੈਨਸਨਰ ਛੇਵੇਂ ਤਨਖਾਹ ਕਮਿਸਨ ਵੱਲੋਂ ਦਿੱਤੇ ਜਾਣ ਵਾਲੇ ਆਰਥਿਕ ਲਾਭ ਦੀ ਸਾਲ 2016 ਤੋਂ ਉਡੀਕ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਮਿਸ਼ਨ ਦੀ ਰਿਪੋਰਟ ਨੂੰ ਵਾਰ-ਵਾਰ ਟਾਲ ਰਹੀ ਹੈ। ਕਮਿਸਨ ਦੀ ਰਿਪੋਰਟ ਦੀ 1 ਜਨਵਰੀ 2016 ਤੋਂ ਲਾਗੂ ਹੋਣੀ ਸੀ, ਉਹ ਬਾਦਲ ਅਤੇ ਕੈਪਟਨ ਸਰਕਾਰਾਂ ਦੀ ਨਾਲਾਇਕੀ ਕਾਰਨ ਅੱਜ ਤੱਕ ਲਾਗੂ ਨਹੀਂ ਹੋਈ।
ਇਹ ਵੀ ਪੜ੍ਹੋ : SC ਸਕਾਲਰਸ਼ਿਪ ਦੀ ਫੀਸ ਅਦਾ ਨਾ ਕਰਨ ਲਈ ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ
ਮੁੱਖ ਮੰਤਰੀ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ 1 ਜੁਲਾਈ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਤੇ ਹੁਣ 6ਵੇਂ ਤਨਖ਼ਾਹ ਕਮਿਸ਼ਨ ਦਾ ਕਾਰਜਕਾਲ 31 ਅਗਸਤ ਤਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ ਦਾ ਸਭ ਤੋਂ ਅਮੀਰ ਸੂਬਾ ਹੋਣ ਦੇ ਬਾਵਜੂਦ ਇਸ ਦੀ ਸਰਕਾਰ ਆਪਣੇ ਮੁਲਾਜਮਾਂ ਅਤੇ ਪੈਨਸਨਰਾਂ ਨੂੰ ਛੇਵੇਂ ਤਨਖਾਹ ਕਮਿਸਨ ਦੇ ਲਾਭ ਨਹੀਂ ਰਹੀ, ਜਦੋਂ ਕਿ ਕਈ ਸੂਬਿਆਂ ਸਮੇਤ ਕੇਂਦਰ ਦੀ ਸਰਕਾਰ ਨੇ 7ਵੇਂ ਕਮਿਸਨ ਦੀਆਂ ਸਿਫਾਰਸਾਂ ਦੇ ਲਾਭ ਵੀ ਦੇ ਦਿੱਤੇ ਹਨ।