ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਰਾਜਨੀਤਿਕ ਘਮਾਸਾਨ ਮਚਿਆ ਹੋਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਪ੍ਰਸਤਾਵ ਪਾਸ ਨੂੰ ਲੈ ਕੇ ਕਿਹਾ ਕਿ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਕੱਲ੍ਹਾ ਪੰਜਾਬ ਦਾ ਨਹੀਂ ਇਹ ਹਰਿਆਣੇ ਦਾ ਵੀ ਰਹੇਗਾ। ਇਸੇ ਵਿਚਾਲੇ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਚੰਡੀਗੜ੍ਹ, ਪੰਜਾਬ ਲਈ ਬਣਿਆ ਸੀ, ਇਸ ’ਤੇ ਹਰਿਆਣਾ ਦਾ ਕੋਈ ਹੱਕ ਨਹੀਂ ਹੈ । ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਲੈ ਕੇ ਰਹਾਂਗੇ ਭਾਵੇਂ ਇਸਦੇ ਲਈ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ।
ਦੱਸ ਦੇਈਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਨੰਦਪੁਰ ਸਾਹਿਬ ਪੁੱਜੇ ਵਿਧਾਇਕ ਡਾ. ਚਰਨਜੀਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਲਈ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕੀਤਾ ਗਿਆ ਹੈ। ਇਸ ਸਬੰਧੀ CM ਭਗਵੰਤ ਸਿੰਘ ਮਾਨ ਜਲਦੀ ਹੀ ਰਾਜਪਾਲ ਨੂੰ ਵੀ ਮਿਲਣਗੇ ।
ਇਹ ਵੀ ਪੜ੍ਹੋ: ਅਮਰੀਕਾ : ਕੈਲੀਫੋਰਨੀਆ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਅੰਨ੍ਹੇਵਾਹ ਫਾਇਰਿੰਗ, 6 ਮੌਤਾਂ, 9 ਜ਼ਖਮੀ
ਇਸ ਤੋਂ ਇਲਾਵਾ ਉਨ੍ਹਾਂ ਨੇ ਬਿਜਲੀ ਮੁਆਫ਼ੀ ਦੇ ਮੁੱਦੇ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਤੋਂ ਹੀ ਪੰਜਾਬ ਦੇ ਹਰ ਪਰਿਵਾਰ ਨੂੰ ਦੋ ਮਹੀਨਿਆਂ ਦੇ 600 ਯੂਨਿਟ ਮੁਫ਼ਤ ਮਿਲਣੇ ਸ਼ੁਰੂ ਹੋ ਜਾਣਗੇ। ਵਿਧਾਇਕ ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਵੀ ਪਰਿਵਾਰ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ, ਸਾਡੀ ਸਰਕਾਰ ਵਿਚ ਸਭ ਨੂੰ ਬਰਾਬਰ ਹੱਕ ਮਿਲਣਗੇ।
ਇਸ ਤੋਂ ਅੱਗੇ ਡਾ. ਚਰਨਜੀਤ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾਂਦੀਆਂ ਮਨਮਰਜ਼ੀਆਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਲੱਗੇ ਦਿਸ਼ਾ ਸੂਚਕ ਬੋਰਡਾਂ ਸਣੇ ਸੂਬੇ ਦੇ ਸਾਰੇ ਦਫ਼ਤਰੀ ਕੰਮ ਵੀ ਪੰਜਾਬੀ ਵਿੱਚ ਕਰਵਾਏ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -: