ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ‘ਆਪ’ ਦੇ ਵਿਧਾਇਕ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਲਗਾਤਾਰ ਹਸਪਤਾਲਾਂ, ਥਾਣਿਆਂ ਤੇ ਤਹਿਸੀਲਾਂ ਵਿਚ ਛਾਪੇ ਮਾਰੇ ਜਾ ਰਹੇ ਹਨ।
ਇਨ੍ਹਾਂ ਸਭ ਦੇ ਦਰਮਿਆਨ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਨਵੇਂ ਬਣੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਨੂੰ ਜਦੋਂ ਛਾਪੇਮਾਰੀਆਂ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ‘ਕੀ ਕਰੀਏ ਮਾੜਾ ਮੋਟਾ ਤਾਂ ਫਿਰ ਕਰਨਾ ਹੀ ਪੈਂਦਾ ਹੈ। ਜੇ ਲੋਕਾਂ ਨੂੰ ਸੁਧਾਰਨਾ ਹੈ ਤਾਂ ਉਨ੍ਹਾਂ ਵਿਚ ਥੋੜ੍ਹਾ ਬਹੁਤਾ ਡਰ ਤਾਂ ਹੋਣਾ ਹੀ ਚਾਹੀਦਾ ਹੈ। ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨਾ ਹੈ ਤੇ ਇਸ ਲਈ ਕੰਮ ਤਾਂ ਕਰਨਾ ਹੀ ਹੋਵੇਗਾ ਤੇ ਜਿਹੜੇ ਲੋਕ ਗਲਤ ਪਾਏ ਜਾਣਗੇ ਉਨ੍ਹਾਂ ਖਿਲਾਫ ਪਰਚੇ ਵੀ ਦਰਜ ਕੀਤੇ ਜਾਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਰੇਸ਼ ਕਟਾਰੀਆ ਵੱਲੋਂ ਅਚਨਚੇਤ ਸਿਵਲ ਹਸਪਤਾਲ ਮਖੂ ਦਾ ਦੌਰਾ ਕੀਤਾ ਗਿਆ ਸੀ। ਇਸ ਮੌਕੇ ਹਾਜ਼ਰ ਸਟਾਫ ਨੂੰ ਸਖ਼ਤੀ ਨਾਲ ਹਦਾਇਤਾਂ ਜਾਰੀ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਜੇਕਰ ਕੋਈ ਵੀ ਕਰਮਚਾਰੀ ਡਿਊਟੀ ਤੋਂ ਗੈਰ ਹਾਜ਼ਰ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਸਾਬਕਾ ਵਿਧਾਇਕ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਸਨ ਕਿ ਉਨ੍ਹਾਂ ਵੱਲੋਂ ਹਲਕੇ ਵਿਚ ਵਿਕਾਸ ਕਾਰਜ ਜ਼ੋਰਾਂ ਨਾਲ ਕਰਵਾਏ ਗਏ। ਪਰ ਸਿਵਲ ਹਸਪਤਾਲ ਵਿਚ ਸਟਾਫ ਦੀ ਘਾਟ, ਸਿਵਲ ਹਸਪਤਾਲ ਵਿਚ ਸਫਾਈ ਦਾ ਬੁਰਾ ਹਾਲ ਅਤੇ ਸਟਾਫ ਦੀ ਘਾਟ ਨੇ ਕਾਂਗਰਸ ਪਾਰਟੀ ਵੱਲੋਂ ਕਰਵਾਏ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਰਹੀ ਹੈ। ਨਰੇਸ਼ ਕਟਾਰੀਆ ਨੇ ਕਿਹਾ ਕਿ ਸਿਵਲ ਹਸਪਤਾਲ ਮਖੂ ਵਿਚ ਜੋ ਸਟਾਫ ਦੀ ਘਾਟ ਹੈ ਉਸ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਵਜੋਂ ਚੁੱਕੀ ਸਹੁੰ
ਨਰੇਸ਼ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਵੱਲੋ ਇਸੇ ਤਰ੍ਹਾਂ ਹੀ ਹੋਰ ਸਰਕਾਰੀ ਦਫਤਰਾਂ ਦੀ ਚੈਕਿੰਗ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵੱਲੋਂ ਸਿਵਲ ਹਸਪਤਾਲ ਦੇ ਨਾਲ ਸਿੱਖਿਆ ਦਾ ਮਿਆਰ ਵੀ ਜਲਦ ਹੀ ਉੱਚਾ ਚੁੱਕਿਆ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਜਲਦ ਹੀ ਕੀਤਾ ਜਾਵੇਗਾ।