ਜ਼ਮੀਨ ਐਕੁਆਇਰ ਮਾਮਲਾ ਦਾ ਜਿਥੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੇ MP ਮਾਲਵਿੰਦਰ ਸਿੰਘ ਕੰਗ ਵੱਲੋਂ ਭਗਵੰਤ ਮਾਨ ਨੂੰ ਸਲਾਹ ਦਿੱਤੀ ਗਈ।
ਇਕ ਟਵੀਟ ਰਾਹੀਂ ਉਨ੍ਹਾਂ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜੋ ਇਤਰਾਜ਼ ਹਨ, ਹੁਣ ਮੇਰਾ ਅਰਵਿੰਦ ਕੇਜਰੀਵਾਲ ਜੀ ਤੇ ਭਗਵੰਤ ਮਾਨ ਜੀ ਨੂੰ ਸੁਝਾਅ ਹੈ ਕਿ ਸਾਡੀ ਸਰਕਾਰ ਪਿਛਲੇ ਤਿੰਨ ਸਾਲਾਂ ਵਿਚ ਕਿਸਾਨਾਂ ਦੀ ਬੇਹਤਰੀ ਲਈ ਬਹੁਤ ਸਾਰੇ ਕੰਮ ਕੀਤੇ ਹਨ ਜਿਵੇਂ ਕਿ ਖੇਤੀ ਲਈ ਬਿਜਲੀ ਦੀ ਨਿਰਵਿਘਨ ਸਪਲਾਈ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਦਾ ਟੀਚਾ, ਮੰਡੀਕਰਨ ਵਿਚ ਤੇਜ਼ੀ, ਫਸਲੀ ਵਿਭਿੰਨਤਾ ਤੇ ਕੰਮ ਕਰਨਾ ਆਦਿ ਇਸ ਨੀਤੀ ‘ਤੇ ਵੀ ਕਿਸਾਨਾਂ ਨੂੰ ਤੇ ਸਾਡੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਨੂੰ ਭਰੋਸੇ ਵਿਚ ਲੈ ਕੇ ਸਰਕਰ ਨੂੰ ਅੱਗੇ ਵਧਣਾ ਚਾਹੀਦਾ ਹੈ।
ਇਹ ਵੀ ਪੜ੍ਹੋ :ਸ਼ਰਧਾਲੂਆਂ ਨਾਲ ਭਰੀ ਗੱਡੀ ਨਹਿਰ ‘ਚ ਡਿੱ/ਗੀ, 2 ਮਾਸੂਮ ਬੱਚਿਆਂ ਸਣੇ 6 ਦੀ ਮੌ.ਤ, ਨੈਣਾ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੇ ਸਨ ਵਾਪਸ
ਦੱਸ ਦੇਈਏ ਕਿ ਸੋਧੀ ਨੀਤੀ ਤਹਿਤ ਜਿਨ੍ਹਾਂ ਮਾਲਕਾਂ ਦੀ ਜ਼ਮੀਨ ਲਈ ਜਾਣੀ ਹੈ ਉਨ੍ਹਾਂ ਨੂੰ ਇਕ ਕਨਾਲ ਜ਼ਮੀਨ ਬਦਲੇ 125 ਵਰਗ ਗਜ਼ ਦਾ ਪਲਾਟ ਤੇ 25 ਗਜ਼ ਕਮਰਸ਼ੀਅਲ ਜ਼ਮੀਨ ਮਿਲੇਗੀ। ਇਸ ਤੋਂ ਇਲਾਵਾ ਵਿਭਾਗ ਵੱਲੋਂ ਲੈਟਰ ਆਫ ਇੰਟੈਂਟ ਜਾਰੀ ਕੀਤੀ ਜਾਵੇਗੀ ਜਿਸ ਨਾਲ ਜ਼ਮੀਨ ਮਾਲਕ ਬੈਂਕ ਤੋਂ ਕਰਜ਼ਾ ਲੈਣ ਦੇ ਯੋਗ ਹੋਣਗੇ ਪਰ ਦੂਜੇ ਪਾਸੇ ਹਾਲਾਂਕਿ ਇਸ ਨੀਤੀ ਨੂੰ ਲੈ ਕੇ ਵਿਵਾਦ ਉਠ ਰਿਹਾ ਹੈ। ਉਥੇ ਹੀ ਹੁਣ ਆਮ ਆਦਮੀ ਪਾਰਟੀ ਦੇ MP ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























