AAP surrounds CM of Punjab : ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਵਘ ਚੱਢਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਖਿਲਾਫ ਬਿਆਨਬਾਜ਼ੀ ਦੇ ਚੱਲਦਿਆਂ ਕੈਪਟਨ ’ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਨੂੰ ਮੋਦੀ ਸਰਕਾਰ ਦੀ ਬੋਲੀ ਬੋਲਣ ਵਾਲੇ ਦੱਸਿਆ ਅਤੇ ਕਿਹਾ ਕਿ ਉਹ ਕਿਸਾਨ ਅੰਦੋਲਨ ’ਚ ਸੇਵਾਦਾਰ ਬਣ ਕੇ ਕਾਰਜ ਕਰਨ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਝੂਠੀ ਅਤੇ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੇਜਰੀਵਾਲ ਨੇ ਅਜਿਹਾ ਕੀ ਅਪਰਾਧ ਕੀਤਾ ਹੈ, ਜੋ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ? ਉਨ੍ਹਾਂ ਕਿਹਾ ਕਿ ਕੀ ਅਰਵਿੰਦ ਕੇਜਰੀਵਾਲ ਦਾ ਇਹ ਦੋਸ਼ ਹੈ ਕਿ ਉਨ੍ਹਾਂ ਕਿਸਾਨਾਂ ਦਾ ਇਕ ਸੇਵਾਦਾਰ ਬਣਕੇ ਕਿਸਾਨ ਅੰਦੋਲਨ ਦਾ ਸਾਥ ਦਿੱਤਾ। ਕੀ ਕੇਜਰੀਵਾਲ ਦਾ ਇਹ ਦੋਸ਼ ਹੈ ਕਿ ਉਨ੍ਹਾਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਨਾ ਬਣਾਕੇ ਕਿਸਾਨਾਂ ਨੂੰ ਅੰਦਰ ਡੱਕਣ ਨਹੀਂ ਦਿੱਤਾ? ਜੇਕਰ ਕੇਜਰੀਵਾਲ ਨੂੰ ਇਹ ਸਭ ਕਰਨ ’ਤੇ ਉਹ ਦੋਸ਼ੀ ਮੰਨਦੇ ਹਨ ਤਾਂ ਜੋ ਮਰਜ਼ੀ ਉਨ੍ਹਾਂ ਖਿਲਾਫ ਬੋਲਣ ਅਤੇ ਇਸਦਾ ਜਵਾਬ ਪੰਜਾਬ ਦੇ ਲੋਕ ਦੇਣਗੇ। ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਡਟੀ ਰਹੇਗੀ। ਉਨ੍ਹਾਂ ਕਿਹਾ ਕਿ ਕੈਪਟਨ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਕਾਲੇ ਕਾਨੂੰਨ ਲਿਆਉਣ ਵਿੱਚ ਉਨ੍ਹਾਂ ਦਾ ਸਾਥ ਦੇਣ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਣ ਵਾਲੇ ਵਾਲੇ ਪ੍ਰਧਾਨ ਮੰਤਰੀ ਖਿਲਾਫ ਆਪਣੀ ਜ਼ੁਬਾਨ ਵੀ ਨਹੀਂ ਖੋਲ੍ਹ ਰਹੇ।
ਰਾਘਵ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲ ਕਰਦਿਆਂ ਪੁੱਛਿਆ ਕਿ ਹਾਈ ਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਅਜਿਹੇ ਕਾਲੇ ਕਾਨੂੰਨਾਂ ਉੱਤੇ ਸਹਿਮਤੀ ਕਿਉਂ ਦਿੱਤੀ? ਕੈਪਟਨ ਨੇ ਜਦੋਂ ਇਹ ਕਾਨੂੰਨ ਬਣਾਉਣ ਦੀ ਗੱਲ ਹੋ ਰਹੀ ਤਾਂ ਪੰਜਾਬ ਦੇ ਲੋਕਾਂ ਨੂੰ ਅਗਾਊਂ ਜਾਣਕਾਰੀ ਕਿਉਂ ਨਹੀਂ ਦਿੱਤੀ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਸਰਕਾਰ ਸੂਬੇ ਵਿੱਚ ਉਹ ਕੁਝ ਹੀ ਕਰ ਰਹੀ ਹੈ ਜੋ ਕੇਂਦਰ ‘ਚ ਮੋਦੀ ਸਰਕਾਰ ਕਹਿੰਦੀ ਹੈ। ਚੱਢਾ ਨੇ ਕਿਹਾ ਕਿ ਅਮਿਤ ਸ਼ਾਹ ਨਾਲ ਕੌਮੀ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਮਿਲੇ ਉਨ੍ਹਾਂ ਉਥੇ ਕਿਸਾਨਾਂ ਨੂੰ ਲੈ ਕੇ ਕੋਈ ਮੁੱਦਾ ਨਹੀਂ ਉਠਾਇਆ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ (ਆਪ) ‘ਤੇ ਘਟੀਆ ਅਤੇ ਗੜਬੜ ਵਾਲੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਇਸ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਇਕ-ਨੁਕਾਤੀ ਏਜੰਡੇ‘ ‘ਤੇ ਸੀ