ਸੰਘਣੀ ਧੁੰਦ ਕਾਰਨ ਯਮੁਨਾ ਐਕਸਪ੍ਰੈਸ ਵੇਅ ‘ਤੇ ਬੁੱਧਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਨੋਇਡਾ ਤੋਂ ਆਗਰਾ ਜਾਣ ਵਾਲੀ ਲੇਨ ‘ਤੇ ਪਿੰਡ ਦਯਾਨਤਪੁਰ ਨੇੜੇ 12 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ। ਹਾਦਸੇ ਕਾਰਨ ਐਕਸਪ੍ਰੈਸ ਵੇਅ ‘ਤੇ ਲੰਮਾ ਜਾਮ ਲੱਗ ਗਿਆ। ਸੂਚਨਾ ਮਿਲਣ ਤੋਂ ਬਾਅਦ ਜੇਵਰ ਕੋਤਵਾਲੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।
ਦੂਜੇ ਪਾਸੇ ਆਗਰਾ ਵਿੱਚ ਬੁੱਧਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਦਰਜਨ ਦੇ ਕਰੀਬ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਅੱਧੀ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ। ਟੱਕਰ ਤੋਂ ਬਾਅਦ ਵਾਹਨ ਨੁਕਸਾਨੇ ਗਏ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਜਾਣਕਾਰੀ ਲਈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸਵੇਰੇ-ਸਵੇਰੇ ਪਹਿਲਵਾਨਾਂ ਦੇ ਅਖਾੜੇ ‘ਚ ਪਹੁੰਚੇ ਰਾਹੁਲ ਗਾਂਧੀ, ਕੁਸ਼ਤੀ ਖੇਡ ਬਾਰੇ ਜਾਣਿਆ, ਖਾਧੀ ਬਾਜਰੇ ਦੀ ਰੋਟੀ
ਇਹ ਹਾਦਸਾ ਟਰਾਂਸ ਯਮੁਨਾ ਥਾਣਾ ਖੇਤਰ ਦੇ ਝਰਨਾ ਨੈਸ਼ਨਲ ਹਾਈਵੇ ‘ਤੇ ਹੋਇਆ। ਹਾਦਸੇ ਵਿੱਚ ਮੁਰਗੀਆਂ ਨਾਲ ਭਰੀ ਇੱਕ ਗੱਡੀ ਵੀ ਨੁਕਸਾਨੀ ਗਈ। ਮੌਕੇ ‘ਤੇ ਇਕੱਠੇ ਹੋਏ ਰਾਹਗੀਰਾਂ ਦੀ ਭੀੜ ਨੇ ਮੁਰਗੀਆਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਈ ਲੋਕਾਂ ਨੇ ਹੋਰ ਨੁਕਸਾਨੇ ਵਾਹਨਾਂ ਤੋਂ ਸਾਮਾਨ ਲੁੱਟਦੇ ਦੇਖੇ ਗਏ।
ਵੀਡੀਓ ਲਈ ਕਲਿੱਕ ਕਰੋ : –