ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠਾਂ ਮਿਲੇ ਬੰਬ ਨਾਲ ਸਬੰਧਤ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਰ ਹੇਠਾਂ ਬੰਬ ਲਗਾਉਣ ਵਾਲੇ ਦੋਵੇਂ ਦੋਸ਼ੀਆਂ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਇਕ ਹੋਰ ਵੱਡਾ ਖੁਲਾਸਾ ਵੀ ਹੋਇਆ ਹੈ।
ਬੰਬ ਮਾਮਲੇ ਚ ਗ੍ਰਿਫਤਾਰ ਕੀਤੇ ਗਏ ਦੋਨੋ ਦੋਸ਼ੀਆਂ ਚੋਂ ਇਕ ਪੁਲਿਸ ਮੁਲਾਜ਼ਮ ਹੈ। ਕਾਬੂ ਕੀਤੇ ਪੁਲਿਸ ਮੁਲਾਜ਼ਮ ਦਾ ਨਾਂ ਹਰਪਾਲ ਸਿੰਘ ਅਤੇ ਸਾਥੀ ਦਾ ਨਾਂ ਫਤੇਹਵੀਰ ਸਿੰਘ ਹੈ। ਦੋਵੇਂ ਦੋਸ਼ੀ ਪੱਟੀ ਨੇੜੇ ਪਿੰਡ ਸਭਰਾਏ ਕਲਾਂ ਦੇ ਰਹਿਣ ਵਾਲੇ ਹਨ। ਦੋਸ਼ੀਆਂ ਨੇ ਹੋਰ ਵਿਸਫੋਟਕ ਸਮੱਗਰੀ ਹੋਣ ਦੀ ਗੱਲ ਕਬੂਲੀ ਹੈ। ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਪੁਲਿਸ ਮੁਲਾਜ਼ਮ ਅੰਮ੍ਰਿਤਸਰ ਦੇ ਨਾਮੀ ਵਕੀਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਸੈੱਲ ਦੇ ਸਾਬਕਾ ਚੇਅਰਮੈਨ ਸੰਦੀਪ ਗੋਰਸੀ ਦੇ ਗੰਨਮੈਨ ਵਜੋਂ ਹੈ ਤਾਇਨਾਤ ਹੈ ਤੇ ਉਹ ਪਿਛਲੇ 2-3 ਦਿਨਾਂ ਤੋਂ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਦੱਸ ਦੇਈਏ ਕਿ ਦੋਸ਼ੀਆਂ ਚੋਂ ਇਕ ਪੁਲਿਸ ਮੁਲਾਜ਼ਮ ਨਿਕਲਣ ਨਾਲ ਪੁਲਿਸ ਕਸੂਤੀ ਫਸੀ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰੈਸ ਕਾਨਫਰੰਸ ਤੋਂ ਟਾਲ ਵੱਟੀ ਜਾ ਸਕਦੀ ਹੈ । ਸਿਰਫ ਪ੍ਰੈਸ ਨੋਟ ਹੀ ਜਾਰੀ ਕੀਤਾ ਜਾ ਸਕਦਾ ਹੈ ।