ਲੁਧਿਆਣਾ ਵਿਚ ਛੁੱਟੀ ‘ਤੇ ਆਏ ਫੌਜੀ ਦਾ ਕਤਲ ਕਰ ਦਿੱਤਾ ਗਿਆ ਹੈ। ਮਾਮੂਲੀ ਵਿਵਾਦ ਦੇ ਚੱਲਦਿਆਂ ਮੁਲਜ਼ਮਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ।
ਖਬਰ ਹੈ ਕਿ ਮ੍ਰਿਤਕ ਆਪਣੇ ਚਾਚੇ ਦੇ ਮੁੰਡੇ ਦੀ ਜਾਗੋ ‘ਤੇ ਆਇਆ ਸੀ ਤੇ ਉਥੇ ਉਸਦਾ ਮੋਢਾ ਕਿਸੇ ਹੋਰ ਲੜਕੇ ਨਾਲ ਖਹਿ ਗਿਆ ਜਿਸ ‘ਤੇ ਮੁਲਜ਼ਮ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਫੌਜੀ ਦਾ ਕਤਲ ਕਰ ਦਿੱਤਾ। ਮ੍ਰਿਤਕ ਫੌਜੀ ਦੀ 9 ਮਹੀਨਿਆਂ ਦੀ ਮਾਸੂਮ ਧੀ ਵੀ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਫਿਰ ਹੋਈ ਹਵਾ ਜ਼ਹਿਰੀਲੀ, ਪ੍ਰਦੂਸ਼ਣ ਨਾਲ ਨਜਿੱਠਣ ਲਈ ਹੁਣ MCD ਨੇ ਬਣਾਈ ਹੈ ਇਹ ਯੋਜਨਾ
ਪੁਲਿਸ ਵੱਲੋਂ ਡੀਵੀਆਰ ਕਬਜ਼ੇ ਵਿਚ ਲੈ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ ਤੇ ਦੋਸ਼ੀ ਖਿਲਾਫ ਜਲਦ ਹੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –