ਪੰਜਾਬ AGTF ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਾਂਝੇ ਆਪ੍ਰੇਸ਼ਨ ਦੌਰਾਨ 3 ਭੱਜੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੌਰਵ ਕੁਮਾਰ ਉਰਫ ਬਿੱਲਾ, ਵਿਕਾਸਦੀਪ ਸਿੰਘ ਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ।
ਮੁਲਜ਼ਮਾਂ ਤੋਂ ਪੁਲਿਸ ਨੇ 174 ਗ੍ਰਾਮ ਹੈਰੋਇਨ, 2 ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ‘ਤੇ BNS ਤੇ ਆਰਮਸ ਐਕਟ ਤਹਿਤ ਗੰਭੀਰ ਕੇਸ ਦਰਜ ਹਨ। ਮੁਲਜ਼ਮ ਗੌਰਵ ਉਰਫ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਚ ਦਰਜ ਇਕ ਮਾਮਲੇ ਵਿਚ ਭਗੌੜਾ ਸੀ ਜਦੋਂ ਕਿ ਹੋਰ ਦੋ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਚ ਦਰਜ ਇਕ ਮਾਮਲੇ ਵਿਚ ਲੋੜੀਂਦੇ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਦੱਸ ਦੇਈਏ ਕਿ ਪੁਲਿਸ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਤੇ ਤਸਕਰਾਂ ਖਿਲਾਫ ਐਕਸ਼ਨ ਮੋਡ ਵਿਚ ਹੈ। ਲਗਾਤਾਰ ਮੁਠਭੇੜ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਤੇ ਤਰਨਤਾਰਨ ਖੇਤਰ ਵਿਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਨਿਯਮ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਵੀ ਨਿਯਮ ਤੋੜੇਗਾ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: