ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਮੈਂਬਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਉਹ ਸਬੰਧਤ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਖਿਲਾਫ ਰਣਨੀਤੀ ਬਣਾਉਮਗੇ। ਕਮੇਟੀ ਦੇ ਮੈਂਬਰਾਂ ਦੀ ਜ਼ਿਲ੍ਹਾ ਦੇ ਅਧਿਕਾਰੀਆਂ ਨਾਲ ਸਿੱਧੇ ਪਹਿਲੀ ਮੀਟਿੰਗ ਹੈ।
ਮੀਟਿੰਗ ਵਿਚ ਜਿਥੇ ਮੰਤਰੀ ਸਰਕਾਰ ਦੀ ਪਲਾਨਿੰਗ ਨੂੰ ਅਧਿਕਾਰੀਆਂ ਨਾਲ ਸ਼ੇਅਰ ਕਰਨਗੇ। ਦੂਜੇ ਪਾਸੇ ਹੁਣ ਤੱਕ ਮੁਹਿੰਮ ਨੂੰ ਚਲਾਉਣ ਨੂੰ ਲੈ ਕੇ ਤਜਰਬੇ ਸਬੰਧੀ ਫੀਡਬੈਕ ਵੀ ਲੈਣਗੇ ਤਾਂ ਕਿ ਜੇਕਰ ਕਿਸੇ ਪੱਧਰ ‘ਤੇ ਕੋਈ ਕਮੀ ਨਜ਼ਰ ਆ ਰਹੀ ਹੈ ਤਾਂ ਉਸ ਨੂੰ ਸੁਧਾਰਿਆ ਜਾਵੇ। ਇਸ ਤੋਂ ਇਲਾਵਾ ਪ੍ਰਸ਼ਾਸਨ ਦਾ ਬੁਲਡੋਜ਼ਰ ਐਕਸ਼ਨ ਵੀ ਜਾਰੀ ਰਹੇਗਾ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਸ ਐਕਸ਼ਨ ਨੂੰ ਕਿਸੇ ਵੀ ਪੱਧਰ ‘ਤੇ ਰੋਕਿਆ ਨਹੀਂ ਜਾਵੇਗਾ।
ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਮੰਤਰੀ ਅਮਨ ਅਰੋੜਾ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ । ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਸ੍ਰੀ ਫਤਿਹਗੜ੍ਹ ਸਾਹਿਬ ‘ਚ ਮੀਟਿੰਗ ਕਰਨਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਫਤਿਹਗੜ੍ਹ ਸਾਹਿਬ ਤੇ ਮੋਹਾਲੀ ਦੇ ਪੁਨਰਵਾਸ ਕੇਂਦਰਾਂ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਜ਼ਿਲ੍ਹੇ ਵੰਡੇ ਗਏ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਕੂਚ ਤੋਂ ਪਹਿਲਾਂ ਕਿਸਾਨਾਂ ‘ਤੇ ਵੱਡਾ ਐਕਸ਼ਨ, ਪੰਜਾਬ ਪੁਲਿਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ
ਦੱਸ ਦੇਈਏ ਕਿ ਨਸ਼ਾ ਤਸਕਰਾਂ ਖਿਲਾਫ ਜਾਰੀ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ ਕੁੱਸ 48 FIR ਦਰਜ ਕਰਕੇ 403 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੋਮਵਾਰ ਨੂੰ ਸੂਬੇ ਭਰ ਵਿਚ ਕਾਰਵਾਈ ਕਰਦੇ ਹੋਏ 70 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
