ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਨਸ਼ਾ ਤਸਕਰੀ ਖਿਲਾਫ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਣੇ 4 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਸ਼ਹਿਰ ਵਿਚ ਨਾਕਾਬੰਦੀ ਕੀਤੀ ਤੇ ਮੁਲਜ਼ਮਾਂ ਨੂੰ ਫੜ ਲਿਆ। ਜ਼ਬਤ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਜ਼ਬਤ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਭਾਰਤ ਭੇਜੀ ਗਈ ਸੀ। ਇਹ ਦੋ ਵੱਖ-ਵੱਖ ਡਰੱਗ ਨੈਟਵਰਕ ਨਾਲ ਜੁੜਿਆ ਮਾਮਲਾ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਵੱਲੋਂ ਭਾਰਤੀਆਂ ਨਾਲ ਭਰਿਆ ਚੌਥਾ ਜਹਾਜ਼ ਹੋਇਆ ਡਿਪੋਰਟ
ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਡਰੱਗ ਤਸਕਰੀ ਵਿਚ ਹਵਾਲਾ ਨੈਟਵਰਕ ਦਾ ਵੀ ਇਸਤੇਮਾਲ ਕੀਤਾ ਜਾ ਰਿਹਾ ਸੀ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਹੈਰੋਇਨ ਕਿਸ ਨੂੰ ਦੇਣ ਵਾਲੇ ਸਨ ਤੇ ਉਨ੍ਹਾਂ ਦੇ ਸੰਪਰਕ ਵਿਚ ਕਿਹੜੇ ਲੋਕ ਜੁੜੇ ਸਨ ਤੇ ਜਲਦ ਹੀ ਵੱਡੇ ਖੁਲਾਸੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
