ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ, ਨਸ਼ਾ ਤਸਕਰਾਂ ਨੂੰ ਲੱਭਣ ਤੇ ਕੇਸਾਂ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਲੱਭਣ ਲਈ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਨੇ ਤਲਾਸ਼ੀ ਮੁਹਿੰਮ ਵਿਚ ਹਿੱਸਾ ਲਿਆ।
ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਲੋਕਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਮੁਹਿੰਮ ਚਲਾਈ ਗਈ। ਤਲਾਸ਼ੀ ਮੁਹਿੰਮ ਵਿਚ ਇੰਸਪੈਕਟਰ, ਸਬ-ਇੰਸਪੈਕਟਰ ਤੇ ਸਹਾਇਕ ਥਾਣੇਦਾਰਾ ਸਣੇ 80 ਦੇ ਮੁਲਾਜ਼ਮ ਮੌਜੂਦ ਸਨ। ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ। ਕੁਝ ਬਿਨਾਂ ਨੰਬਰ ਬਾਈਕ ਬਰਾਮਦ ਹੋਏ ਹਨ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਨੇ ਨਜ਼ਰ ਰੱਖੀ ਹੋਈ ਹੈ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: