‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀਆਂ ‘ਤੇ ਹੁਣ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਨੇ ਬਾਅਦ ਜੰਮੂ ਪ੍ਰਸ਼ਾਸਨ ਦੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਪਾਰ ਦੇ ਦੋ ਸਾਥੀਆਂ ਦੇ ਹਥਿਆਰਾਂ ਦੇ ਲਾਇਸੈਂਸ ਕੈਂਸਲ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਵਰਿੰਦਰ ਸਿੰਘ ਤੇ ਤਲਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ। ਦੋਵੇਂ ਹੀ ਰਿਟਾਇਰ ਮੁਲਾਜ਼ਮ ਦੱਸੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਦੇ ਇਕ ਕਰੀਬੀ ਨੂੰ ਅੰਮ੍ਰਿਤਸਰ ਵਿਚ ਹਿਰਾਸਤ ਵਿਚ ਲਿਾ ਸੀ। ਉਸ ਦਾ ਪਹਿਲਾਂ ਹੀ ਐੱਲਓਸੀ ਜਾਰੀ ਕੀਤਾ ਗਿਆ ਸੀ। ਅਜਨਾਲਾ ਕਾਂਡ ਦੇ ਬਾਅਦ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਵਾਜ਼ ਚੁੱਕ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਅਬੋਹਰ ‘ਚ ਵਾਪਰਿਆ ਸੜਕ ਹਾਦਸਾ, ਟੱਕਰ ਮਗਰੋਂ 2 ਟਰੱਕ ਪਲਟੇ, ਡਰਾਈਵਰ ਦੀ ਹਾਲਤ ਗੰਭੀਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰੀਦਕੋਟ ਵਾਸੀ ਇਕ ਨੌਜਵਾਨ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਸੀ। ਜਦੋਂ ਕਿ 9 ਹੋਰ ਦੇ ਹਥਿਆਰਾਂ ਦੇ ਲਾਇਸੈਂਸ ਕੈੰਸਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿਚੋਂ ਦੋ ਲਾਇਸੈਂਸ ਜੰਮੂ-ਕਸ਼ਮੀਰ ਦੇ ਬਣੇ ਹੋਏ ਸਨ। ਇਸ ਲਈ ਪੰਜਾਬ ਪੁਲਿਸ ਵੱਲੋਂ ਜੰਮੂ ਪੁਲਿਸ ਨੂੰ ਵੀ ਇਸ ਦਿਸ਼ਾ ਵਿਚ ਕਾਰਵਾਈ ਕਰਨ ਲਈ ਲਿਖਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: