ਪਿਛਲੇ ਸਾਲ 5 ਜਨਵਰੀ, 2022 ਨੂੰ ਜਦੋਂ PM ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵਿੱਚ ਦੇਰੀ ‘ਤੇ ਕੇਂਦਰ ਨੇ ਨਾਰਾਜ਼ਗੀ ਜ਼ਾਹਰ ਕੀਤੀ। ਕੇਂਦਰ ਨੇ ਐਤਵਾਰ ਨੂੰ ਸੂਬਾ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਹੁਣ ਪੰਜਾਬ ਸਰਕਾਰ ਨੇ ਕੇਂਦਰ ਦੇ ਸਵਾਲਾਂ ਦੇ ਜਵਾਬ ਦੇ ਦਿੱਤੇ ਹਨ। ਸਰਕਾਰ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੀ ਜਾਂਚ ਲਈ 5 ਮੈਂਬਰਾਂ ਦੀ ਕਮੇਟੀ ਬਣਾਈ ਸੀ, ਜਿਸ ਦੀ ਅਗਵਾਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਕਰ ਰਹੇ ਸਨ। ਕਮੇਟੀ ਵੱਲੋਂ 6 ਮਹੀਨੇ ਦੀ ਜਾਂਚ ਤੋਂ ਬਾਅਦ ਪੇਸ਼ ਕੀਤੀ ਗਈ ਰਿਪੋਰਟ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਰਾਜ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾਰੀ, ਪੁਲਿਸ ਮੁਖੀ ਐਸ ਚਟੋਪਾਧਿਆਏ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਗਿਆ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਕੇਂਦਰ ਸਰਕਾਰ ਨੇ ਹੁਣ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਦੋਸ਼ੀ ਅਧਿਕਾਰੀਆਂ ਖਿਲਾਫ ਕੀ ਕਾਰਵਾਈ ਕੀਤੀ ਗਈ ਹੈ।
ਸੁਪਰੀਮ ਕੋਰਟ ਦੀ ਕਮੇਟੀ ਨੇ ਆਪਣੀ ਜਾਂਚ ਦੌਰਾਨ ਪੰਜਾਬ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਕਮੀਆਂ ਪਾਈਆਂ ਸਨ। ਕਮੇਟੀ ਨੇ ਸੁਪਰੀਮ ਕੋਰਟ ‘ਚ ਰਿਪੋਰਟ ਦਾਇਰ ਕਰਦੇ ਹੋਏ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੀ ਜਾਣਕਾਰੀ ਹੋਣ ਦੇ ਬਾਵਜੂਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਾਪਰਵਾਹੀ ਵਰਤੀ ਅਤੇ ਬਲਿਊ ਬੁੱਕ ਮੁਤਾਬਕ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ। ਕਮੇਟੀ ਨੇ ਇਸ ਮਾਮਲੇ ਵਿੱਚ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਹੰਸ ਨੂੰ ਵਿਸ਼ੇਸ਼ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਸੀ।
ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਪ੍ਰੋਟੋਕੋਲ ਦੇ ਬਾਵਜੂਦ ਮੌਕੇ ‘ਤੇ ਨਹੀਂ ਪਹੁੰਚੇ ਸਨ। ਪੰਜਾਬ ਦੇ ਤਤਕਾਲੀ ਏਡੀਜੀਪੀ (ਲਾਅ ਐਂਡ ਆਰਡਰ) ਨਰੇਸ਼ ਅਰੋੜਾ, ਏਡੀਜੀਪੀ (ਸਾਈਬਰ ਕ੍ਰਾਈਮ) ਜੀ ਨਾਗੇਸ਼ਵਰ ਰਾਓ, ਡੀਆਈਜੀ ਫਰੀਦਕੋਰਟ ਸੁਰਜੀਤ ਸਿੰਘ, ਮੋਗਾ ਦੇ ਐਸਐਸਪੀ ਚਰਨਜੀਤ ਸਿੰਘ, ਆਈਜੀ (ਕਾਊਂਟਰ ਇੰਟੈਲੀਜੈਂਸ) ਰਾਕੇਸ਼ ਅਗਰਵਾਲ, ਫਿਰੋਜ਼ਪੁਰ ਰੇਂਜ ਦੇ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਹਨ। ਡਿਊਟੀ ‘ਤੇ ਸਨ।
ਇਹ ਵੀ ਪੜ੍ਹੋ : ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦਾ ਵਿਰੋਧ, ਕੇਂਦਰ ਨੇ ਕਿਹਾ ‘ਇਹ ਭਾਰਤੀ ਪਰਿਵਾਰਕ ਵਿਵਸਥਾ ਖਿਲਾਫ਼’
‘ਆਪ’ ਆਗੂ ਤੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੀ ਸਰਕਾਰ ਕਿਸੇ ਦਾ ਪੱਖ ਨਹੀਂ ਪੂਰਦੀ, ਇਸ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੁਲਿਸ ਨੂੰ ਅਜ਼ਾਦ ਛੱਡ ਦਿੱਤਾ ਹੈ ਅਤੇ ਕਾਨੂੰਨ ਸਭ ਲਈ ਹੈ, ਚਾਹੇ ਉਹ ਸਾਡੇ ਆਪਣੇ ਹੋਣ ਜਾਂ ਪਰਾਏ, ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਸੱਤਾ ਵਿਚ ਸੀ ਤਾਂ ਇਹ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ ਸੀ। ਸਾਡੀ ਸਰਕਾਰ ਸਹੀ ਢੰਗ ਨਾਲ ਕੰਮ ਕਰ ਰਹੀ ਹੈ। ਅਸੀਂ ਅਤੇ ਕੇਂਦਰ ਇਕੱਠੇ ਚੱਲ ਰਹੇ ਹਾਂ ਕਿਉਂਕਿ ਪ੍ਰਧਾਨ ਮੰਤਰੀ ਸਾਰਿਆਂ ਦਾ ਹੁੰਦਾ ਹੈ ਅਤੇ ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਤਾਂ ਉਹ ਪੰਜਾਬ ਦੇ ਪ੍ਰਧਾਨ ਮੰਤਰੀ ਵੀ ਬਣੇ ਹਨ।
ਉਨ੍ਹਾਂ ਤਤਕਾਲੀ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਚੰਨੀ ਨੂੰ ਪਤਾ ਨਹੀਂ ਟੈਂਟ ਅਤੇ ਬੱਕਰੀਆਂ ਦੇ ਕਿੰਨੇ ਕੁ ਕੰਮ ਰਹਿੰਦੇ ਸਨ, ਇਸੇ ਲਈ ਅਜਿਹਾ ਹੋਇਆ, ਪਰ ਸਾਡੀ ਸਰਕਾਰ ਵਿਚ ਅਜਿਹਾ ਕੁਝ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: