Action will be taken if Ludhiana : ਪੰਜਾਬ ਵਿੱਚ ਤੇਜ਼ੀ ਨਾਲ ਫੈਲ ਰਹੀ ਕੋਰੋਨਾ ਦੀ ਦੂਜੀ ਲਹਿਰ ਵਿਚਾਲੇ ਲੁਧਿਆਣਾ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਲੁਧਿਆਣਾ ਵਿੱਚ ਕਰਫਿਊ ਲਾਗੂ ਕਰਨ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ, ਪਰ ਇਸ ਦੌਰਾਨ ਲੋਕਾਂ ਨੂੰ ਰੋਜ਼ਾਨਾ ਦੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਲੈਣ ਵਿੱਚ ਪ੍ਰੇਸ਼ਾਨੀ ਨਾ ਆਵੇ ਇਸ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ।
ਕਰਫਿਊ ਦੌਰਾਨ ਲੋਕਾਂ ਨੂੰ ਤਾਜ਼ੀਆਂ ਸਬਜ਼ੀਆਂ ਅਤੇ ਫਲ ਸਹੀ ਰੇਟ ਮਿਲਦੇ ਰਹਿਣ, ਇਸ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੇ ਫਲ ਤੇ ਸਬਜ਼ੀਆਂ ਦੇ ਰੇਟ ਤੈਅ ਕਰ ਦਿੱਤੇ, ਜੋ ਰੇਹੜੀਆਂ ਤੇ ਪ੍ਰਚੂਨ ਤੋਂ ਖਰੀਦੀਆਂ ਜਾ ਸਕਦੀਆਂ ਹਨ। ਪ੍ਰਸ਼ਾਸਨ ਵੱਲੋਂ ਜਾਰੀ ਰੇਟਾਂ ਮੁਤਾਬਕ ਕੋਈ ਇਸ ਤੋਂ ਸਸਤੇ ਫਲ-ਸਬਜ਼ੀਆਂ ਤਾਂ ਵੇਚ ਸਕਦੇ ਹਨ ਪਰ ਮਹਿੰਗਾ ਨਹੀਂ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਰੇਟ ਇਸ ਤਰ੍ਹਾਂ ਹਨ-
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੇਖਣ ਵਿੱਚ ਆਇਆ ਸੀ ਕਿ ਸਬਜ਼ੀਆਂ ਤੇ ਫਲਾਂ ਦੇ ਰੇਟਾਂ ਵਿੱਚ ਇੱਕ-ਸਮਾਨਤਾ ਨਹੀਂ ਹੈ, ਜਿਸ ਕਰਕੇ ਆਮ ਲੋਕਾਂ ਨੂੰ ਦਿੱਕਤ ਆ ਰਹੀ ਹੈ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਜੇਕਰ ਕੋਈ ਵੀ ਫਲ-ਸਬਜ਼ੀਆਂ ਨੂੰ ਵੱਧ ਰੇਟ ’ਤੇ ਵੇਚਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।