ਪੰਜਾਬ ਦੇ ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਇੱਕ ਇਨੋਵਾ ਗੱਡੀ ਨੇ ਸਕੂਟੀ ‘ਤੇ ਜਾ ਰਹੀ ਲੜਕੀ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਇਨੋਵਾ ਫੁੱਟਪਾਥ ‘ਤੇ ਜਾ ਟਕਰਾਈ। ਇਸ ਹਾਦਸੇ ਵਿੱਚ ਵਾਹਨ ਚਾਲਕ ਅਤੇ ਸਕੂਟੀ ਸਵਾਰ ਲੜਕੀ ਦੋਵਾਂ ਦੀ ਮੌਤ ਹੋ ਗਈ ਹੈ। ਸੜਕ ਹਾਦਸੇ ਦੀਆਂ ਤਸਵੀਰਾਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ। ਇਨੋਵਾ ਗੱਡੀ ਨੂੰ ਅਰੁਣ ਜੈਨ ਨਾਂ ਦਾ ਡਰਾਈਵਰ ਚਲਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ਚਲਾਉਂਦੇ ਸਮੇਂ ਉਸਦੀ ਸਿਹਤ ਅਚਾਨਕ ਖਰਾਬ ਹੋ ਗਈ ਅਤੇ ਉਸਨੇ ਕਾਰ ਤੋਂ ਆਪਣਾ ਕੰਟਰੋਲ ਗੁਆ ਦਿੱਤਾ।
ਨੇੜੇ ਮੌਜੂਦ ਲੋਕਾਂ ਨੇ ਲੜਕੀ ਨੂੰ ਗੰਭੀਰ ਹਾਲਤ ਵਿੱਚ ਦਯਾਨੰਦ ਮੈਡੀਕਲ ਕਾਲਜ (ਡੀਐਮਸੀ) ਵਿੱਚ ਦਾਖਲ ਕਰਵਾਇਆ, ਜਿੱਥੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਜਦੋਂ ਕਿ ਗੱਡੀ ਦੇ ਡਰਾਈਵਰ ਦੀ ਵੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਸ਼ਹਿਰ ਦੇ ਹੈਬੋਵਾਲ ਰੋਡ ‘ਤੇ ਜੋਤੀ ਕੇਂਦਰ ਦੇ ਨਜ਼ਦੀਕ ਇਕ ਮੁਟਿਆਰ ਐਕਟਿਵਾ ‘ਤੇ ਸਵਾਰ ਹੋ ਕੇ ਕੰਮ ਦੇ ਸਿਲਸਿਲੇ ‘ਚ ਜਾ ਰਹੀ ਸੀ। ਇਸ ਦੌਰਾਨ ਪਿੱਛਿਓਂ ਆ ਰਹੀ ਤੇਜ਼ ਰਫਤਾਰ ਇਨੋਵਾ ਕਾਰ ਦੇ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਤੋਂ ਬਾਅਦ ਕਾਰ ਵੀ ਕੁਝ ਦੂਰ ਜਾਣ ਤੋਂ ਬਾਅਦ ਇਹ ਸੜਕ ਦੇ ਕਿਨਾਰੇ ਫੁੱਟਪਾਥ ਨਾਲ ਟਕਰਾ ਗਈ।
ਪੀਏਯੂ ਥਾਣੇ ਦੇ ਜਾਂਚ ਅਧਿਕਾਰੀ ਏਐਸਆਈ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ : ਸੁਖਮੀਤ ਡਿਪਟੀ ਹੱਤਿਆਕਾਂਡ ਨੂੰ ਲੈ ਕੇ CP ਭੁੱਲਰ ਨੇ ਕੀਤਾ ਖੁਲਾਸਾ, ਵਿਦੇਸ਼ ਬੈਠੇ ਗੈਂਗਸਟਰ ਲੱਕੀ ਨੇ ਰਚੀ ਸੀ ਸਾਜ਼ਿਸ਼