ਪੱਛਮੀ ਡਿਸਟਰਬੈਂਸ 18 ਜਨਵਰੀ ਤੋਂ ਸਰਗਰਮ ਹੈ ਜਿਸ ਦੇ ਚੱਲਦਿਆਂ ਪੰਜਾਬ ਵਿਚ ਮੀਂਹ ਪੈਣ ਦੇ ਆਸਾਰ ਬਣ ਗਏ ਹਨ। ਦੂਜੇ ਪਾਸੇ ਸੀਤ ਲਹਿਰ ਤੇ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਨਿਕਲਣ ਨਾਲ ਦਿਲ ਦਾ ਅਧਿਕਤਮ ਤਾਪਮਾਨ ਸਾਧਾਰਨ ਦੇ ਨੇੜੇ ਪਹੁੰਚ ਗਿਆ ਹੈ ਜਦੋਂ ਕਿ ਨਿਊਨਮਤ ਤਾਪਮਾਨ ਵਿਚ ਵੀ 0.8 ਡਿਗਰੀ ਦਾ ਵਾਧਾ ਹੋਇਆ ਹੈ ਜਿਸ ਦੇ ਬਾਅਦ ਤਾਪਮਾਨ ਸਾਧਾਰਨ ਤੋਂ 2.3 ਡਿਗਰੀ ਵੱਧ ਬਣਿਆ ਹੋਇਆ ਹੈ।
ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ਵਿਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ ਜਿਥੇ ਨਿਊਨਤਮ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ ਜਦੋਂ ਕਿ ਐਤਵਾਰ ਸ਼ਾਮ ਦੇ ਤਾਪਮਾਨ ਅਨੁਸਾਰ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿਚ ਰਿਹਾ ਜਿਥੇ ਅਧਿਕਤਮ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ ਵਿਚ 4.8 ਡਿਗਰੀ ਦਾ ਵਾਧਾ ਹੋਇਆ ਜਿਸ ਦੇ ਬਾਅਦ ਤਾਪਮਾਨ ਸਾਧਾਰਨ ਦਰਜ ਕੀਤਾ ਗਿਆ।
ਪੱਛਮੀ ਗੜਬੜੀ ਦਾ ਅਸਰ ਪਹਾੜੀ ਇਲਾਕਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ‘ਤੇ 23 ਜਨਵਰੀ ਤੱਕ ਬਰਫਬਾਰੀ ਤੇ ਮੀਂਹ ਦੇ ਆਸਾਰ ਹਨ ਦੂਜੇ ਪਾਸੇ 22-23 ਜਨਵਰੀ ਨੂੰ ਮੈਦਾਨੀ ਇਲਾਕਿਆਂ ਵਿਚ ਮੀਂਹ ਦੇ ਆਸਾਰ ਹਨ। 22 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਤੇ ਰਹੇਗਾ।
22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ,ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਐੱਸਏਐੱਸ ਨਗਰ ਤੇ ਪਟਿਆਲਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ-ਸ਼ਹਿਰ ਵਿਚ ਸੰਘਣੀ ਧੁੰਦ ਰਹਿਣ ਦਾ ਅਨੁਮਾਨ ਹੈ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚ ਰਹਿ ਸਕਦਾ ਹੈ।
ਜਲੰਧਰ-ਸ਼ਹਿਰ ਵਿਚ ਸੰਘਣੀ ਧੁੰਦ ਰਹੇਗੀ। ਤਾਪਮਾਨ 9 ਤੋਂ 18 ਡਿਗਰੀ ਵਿਚ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ-ਸ਼ਹਿਰ ਵਿਚ ਸੰਘਣੀ ਧੁੰਦ ਰਹੇਗੀ ਤੇ ਤਾਪਮਾਨ 10 ਤੋਂ 18 ਡਿਗਰੀ ਦੇ ਵਿਚ ਰਹੇਗਾ।
ਪਟਿਆਲਾ-ਸ਼ਹਿਰ ਵਿਚ ਅੱਜ ਆਸਮਾਨ ਸਾਫ ਰਹੇਗਾ, ਤਾਪਮਾਨ 10 ਤੋਂ 19 ਡਿਗਰੀ ਦੇ ਵਿਚ ਰਹਿ ਸਕਦਾ ਹੈ।
ਮੋਹਾਲੀ-ਸ਼ਹਿਰ ਵਿਚ ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚ ਰਹਿ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
