ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਅਤੇ ਮਸ਼ਹੂਰ ਜੋਤਸ਼ੀ ਪੀ. ਖੁਰਾਨਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪੰਚਕੂਲਾ ਦੇ ਸੈਕਟਰ-6 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਅੰਤਿਮ ਦਰਸ਼ਨਾਂ ਲਈ ਲੋਕ ਪਹੁੰਚ ਪਹੁੰਚੇ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਨੂੰ ਚੰਡੀਗੜ੍ਹ ਦੇ ਮਨੀਮਾਜਰਾ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਅਪਾਰਸ਼ਕਤੀ ਖੁਰਾਣਾ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਬਹੁਤ ਹੀ ਦੁਖੀ ਹਿਰਦੇ ਨਾਲ ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਯੁਸ਼ਮਾਨ ਅਤੇ ਅਪਾਰਸ਼ਕਤੀ ਖੁਰਾਣਾ ਦੇ ਪਿਤਾ ਅਤੇ ਜੋਤਸ਼ੀ ਪੀ. ਖੁਰਾਣਾ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਅੱਜ ਸਵੇਰੇ 10:30 ਵਜੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
18 ਮਈ ਨੂੰ ਹੀ ਪੀ.ਖੁਰਾਣਾ ਦਾ ਜਨਮ ਦਿਨ ਸੀ। ਉਨ੍ਹਾਂ ਦੀ ਮੌਤ ਤੋਂ ਇਕ ਦਿਨ ਬਾਅਦ ਪੂਰੇ ਪੰਚਕੂਲਾ ਵਿਚ ਸੋਗ ਦੀ ਲਹਿਰ ਦੌੜ ਗਈ। ਦੱਸ ਦੇਈਏ ਕਿ 20 ਮਈ ਨੂੰ ਚੰਡੀਗੜ੍ਹ ਵਿੱਚ ਆਯੁਸ਼ਮਾਨ ਖੁਰਾਨਾ ਨੂੰ ਉਪ ਰਾਸ਼ਟਰਪਤੀ ਦੇ ਹੱਥੋਂ ਕਲਾ ਰਤਨ ਪੁਰਸਕਾਰ ਦਿੱਤਾ ਜਾਣਾ ਹੈ। ਪੀ. ਖੁਰਾਣਾ ਪ੍ਰਸਿੱਧ ਜੋਤਿਸ਼ੀ ਸਨ। ਉਨ੍ਹਾਂ ਨੇ ਇਸ ਵਿਸ਼ੇ ‘ਤੇ ਕਈ ਕਿਤਾਬਾਂ ਵੀ ਲਿਖੀਆਂ ਹਨ। ਅਦਾਕਾਰ ਆਯੁਸ਼ਮਾਨ ਅਤੇ ਅਪਾਰਸ਼ਕਤੀ ਖੁਰਾਨਾ ਨੇ ਪਿਤਾ ਨੂੰ ਮੋਢਾ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਪੀ. ਖੁਰਾਣਾ ਪਿਛਲੇ ਦੋ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਾਖਲ ਕਰਵਾਇਆ ਗਿਆ ਸੀ। ਉਹ ਵੈਂਟੀਲੇਟਰ ‘ਤੇ ਸਨ। ਅੱਜ ਸਵੇਰੇ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ।
ਇਹ ਵੀ ਪੜ੍ਹੋ : RBI ਦਾ ਵੱਡਾ ਐਲਾਨ- 2000 ਰੁ. ਦੇ ਨੋਟਾਂ ‘ਤੇ ਲੱਗੀ ਰੋਕ, ਬੈਂਕ ਤੋਂ ਮਿਲਣ ਦਾ ਮਿਲੇਗਾ ਮੌਕਾ
ਜ਼ਿਕਰਯੋਗ ਹੈ ਕਿ ਆਯੁਸ਼ਮਾਨ ਖੁਰਾਨਾ ਆਪਣੇ ਪਿਤਾ ਪੀ. ਖੁਰਾਨਾ ਦੇ ਬਹੁਤ ਚਹੇਤੇ ਸਨ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਪਿਤਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ ਅਤੇ ਅਦਾਕਾਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਹਨ। ਪੀ. ਖੁਰਾਣਾ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਆਯੁਸ਼ਮਾਨ ਦੇ ਭਰਾ ਅਪਾਰਸ਼ਕਤੀ ਖੁਰਾਣਾ ਵੀ ਐਕਟਰ ਹੈ।
ਵੀਡੀਓ ਲਈ ਕਲਿੱਕ ਕਰੋ -: