ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਾਸ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ PM ਮੋਦੀ 1 ਫ਼ਰਵਰੀ ਨੂੰ ਜਲੰਧਰ ਆ ਰਹੇ ਹਨ ਤੇ ਉਹ ਆਦਮਪੁਰ ਏਅਰਪੋਰਟ ‘ਤੇ ਉਤਰਨਗੇ।
ਇਹ ਵੀ ਪੜ੍ਹੋ : ਰੂਰਲ ਓਲੰਪਿਕ ਗੇਮਸ ਦਾ ਸ਼ੈਡਿਊਲ ਜਾਰੀ, ਬੈਲਗੱਡੀਆਂ ਦੀ ਰਜਿਸਟ੍ਰੇਸ਼ਨ ਲਾਜ਼ਮੀ, ਨਹੀਂ ਲਈ ਜਾਏਗੀ ਫੀਸ
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਜੀ 1 ਫਰਵਰੀ ਨੂੰ ਜਲੰਧਰ ਆ ਰਹੇ ਹਨ ਤੇ ਉਹ ਆਦਮਪੁਰ ਏਅਰਪੋਰਟ ‘ਤੇ ਉਤਰਨਗੇ। ਮੈਂ ਪ੍ਰਧਾਨ ਮੰਤਰੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਇਸ ਲਈ ਮੈਂ ਸਮੁੱਚੇ ਪੰਜਾਬ ਵਾਸੀਆਂ ਵੱਲੋਂ ਉਹਨਾਂ ਦਾ ਤਹਿ ਦਿਲੋਂ ਧੰਨਵਾਦੀ ਹੋਵਾਂਗਾ।
ਵੀਡੀਓ ਲਈ ਕਲਿੱਕ ਕਰੋ -:
























