ਦੁਨੀਆ ਦੇ ਅਰਬਪਤੀਆਂ ਦੀ ਸੂਚੀ ‘ਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਇਸ ਸੂਚੀ ‘ਚ ਮੁਕੇਸ਼ ਅੰਬਾਨੀ ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ ਤੋਂ ਪਿੱਛੇ ਖਿਸਕ ਗਏ ਹਨ। ਮਾਰਕ ਜ਼ੁਕਰਬਰਗ ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਵਿੱਚ 12ਵੇਂ ਸਥਾਨ ‘ਤੇ ਹੈ, ਜਦੋਂ ਕਿ ਬਲੂਮਬਰਗ ਬਿਲੀਨੇਅਰ ਇੰਡੈਕਸ ਵਿੱਚ 10ਵੇਂ ਸਥਾਨ ‘ਤੇ ਪਹੁੰਚ ਚੁੱਕੇ ਹਨ।
ਦੂਜੇ ਪਾਸੇ, ਗੌਤਮ ਅਡਾਨੀ ਨੇ ਵੱਡੀ ਛਾਲ ਮਾਰੀ ਹੈ ਅਤੇ ਅਮੀਰਾਂ ਦੀ ਸੂਚੀ ਵਿੱਚ ਚੋਟੀ ਦੇ 20 ਵਿੱਚ ਸ਼ਾਮਲ ਹੋ ਗਏ ਹਨ। ਬਲੂਮਬਰਗ ਬਿਲੀਅਨੇਅਰ ਇੰਡੈਕਸ ਮੁਤਾਬਕ ਗੌਤਮ ਅਡਾਨੀ ਅਮੀਰਾਂ ਦੀ ਸੂਚੀ ਵਿੱਚ 18ਵੇਂ ਨੰਬਰ ‘ਤੇ ਪਹੁੰਚ ਗਏ ਹਨ। ਅਡਾਨੀ ਗਰੁੱਪ ਦੇ ਮਾਲਕ ਕੋਲ ਹੁਣ 62.9 ਬਿਲੀਅਨ ਡਾਲਰ ਦੀ ਕੁੱਲ ਜਾਇਦਾਦ ਹੈ। ਪਿਛਲੇ 24 ਘੰਟਿਆਂ ਦੌਰਾਨ ਉਸ ਦੀ ਸੰਪਤੀ ਵਿੱਚ 438 ਮਿਲੀਅਨ ਡਾਲਰ ਦੀ ਕਮੀ ਆਈ ਹੈ। ਹਾਲਾਂਕਿ ਗੌਤਮ ਅਡਾਨੀ ਫੋਰਬਸ ਦੇ ਰੀਅਲ ਟਾਈਮ ਬਿਲੀਨੇਅਰ ਇੰਡੈਕਸ ‘ਚ ਅਜੇ ਵੀ 24ਵੇਂ ਨੰਬਰ ‘ਤੇ ਹੈ। ਪਿਛਲੇ ਕੁਝ ਸਮੇਂ ਤੋਂ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ‘ਚ ਭਾਰੀ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਅਡਾਨੀ ਵਿਲਮਰ, ਪਾਵਰ ਅਤੇ ਟਰਾਂਸਮਿਸ਼ਨ ਵਰਗੇ ਸ਼ੇਅਰਾਂ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਅਜਿਹੇ ‘ਚ ਅਡਾਨੀ ਗਰੁੱਪ ਦਾ ਮਾਰਕੀਟ ਕੈਪ ਵੀ ਵਧਿਆ ਹੈ ਅਤੇ ਫਿਰ ਗੌਤਮ ਅਡਾਨੀ ਦੀ ਦੌਲਤ ਵੀ ਵਧੀ ਹੈ। ਹਿੰਡਨਬਰਗ ਦੀ ਰਿਪੋਰਟ ਆਉਣ ਤੋਂ ਬਾਅਦ ਗੌਤਮ ਅਡਾਨੀ ਦੇ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੇ ਸ਼ੇਅਰ ਅਤੇ ਮਾਰਕੀਟ ਕੈਪ ‘ਚ ਵੱਡੀ ਗਿਰਾਵਟ ਆਈ ਸੀ। ਅਜਿਹੇ ‘ਚ ਗੌਤਮ ਅਡਾਨੀ ਦੀ ਜਾਇਦਾਦ ‘ਚ ਭਾਰੀ ਗਿਰਾਵਟ ਆਈ ਅਤੇ ਉਹ ਅਮੀਰਾਂ ਦੀ ਸੂਚੀ ‘ਚ ਤੀਜੇ ਨੰਬਰ ਤੋਂ 36ਵੇਂ ਸਥਾਨ ‘ਤੇ ਖਿਸਕ ਗਏ ਸੀ। ਪਰ ਇਸ ਤੋਂ ਬਾਅਦ ਉਹ ਠੀਕ ਹੋ ਗਏ ਸੀ।