ਪੰਜਾਬ ਵਿਚ ਕਾਨੂੰਨੀ ਵਿਵਸਥਾ ਨੂੰ ਮਜਬੂਤ ਕਰਨ ਲਈ ਅੱਜ ਲੁਧਿਆਣਾ ‘ਚ ADGP ਰਾਮ ਸਿੰਘ ਨੇ ਸ਼ਹਿਰ ‘ਚ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਜਗਰਾਓਂ ਪੁਲ, ਸਮਰਾਲਾ ਚੌਕ ਸ਼ੇਰਪੁਰਾ, ਵੇਰਕਾ ਮਿਲਕ ਪਲਾਂਟ, ਫਿਰੋਜ਼ਪੁਰ ਰੋਡ ਅਤੇ ਸ਼ਹਿਰ ਦੀਆਂ ਹੋਰ ਕਈ ਥਾਵਾਂ ’ਤੇ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।
IG ਕੌਸਤੁਭ ਸ਼ਰਮਾ ਨੇ ਸ਼ਹਿਰ ਦੇ ਬਾਹਰੀ ਖੇਤਰ ਵਿੱਚ ਚੈਕਿੰਗ ਮੁਹਿੰਮ ਚਲਾਈ। ਅੱਜ ਮਹਾਂਨਗਰ ਵਿੱਚ 36 ਦੇ ਕਰੀਬ ਨਾਕੇਬੰਦੀਆਂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਪੁਲਿਸ ਦੀਆਂ ਟੀਮਾਂ ਨੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ‘ਚ ਵੀ ਛਾਪੇਮਾਰੀ ਕੀਤੀ। ਮਹਾਨਗਰ ਦੇ ਵੱਖ-ਵੱਖ ਇਲਾਕਿਆਂ ‘ਚ ਲਗਾਤਾਰ ਛਾਪੇਮਾਰੀ ਕਰਕੇ ਨਸ਼ੇ ਦੇ ਸੌਦਾਗਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਅੱਜ 800 ਦੇ ਕਰੀਬ ਪੁਲੀਸ ਮੁਲਾਜ਼ਮ ਸੜਕ ’ਤੇ ਚੈਕਿੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਜਲੰਧਰ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਸੰਗਤਾਂ ‘ਚ ਭਾਰੀ ਰੋਸ
ਜੰਕਰਿਓ ਅਨੁਸਾਰ ADGP ਦੇ ਬੱਸ ਸਟੈਂਡ ’ਤੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਚੌਕਸ ਹੋ ਗਈ। ਪੁਲਿਸ ਨੇ ਮੁੱਖ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ। ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਸੀ। ਕਈ ਵਾਹਨਾਂ ਦੇ ਦਸਤਾਵੇਜ਼ ਆਦਿ ਮੁਕੰਮਲ ਹੋਣ ਕਾਰਨ ਲੋਕਾਂ ਦੇ ਚਲਾਨ ਵੀ ਕੱਟੇ ਗਏ ਸਨ। ਇਸ ਦੇ ਨਾਲ ਹੀ ਜਨਤਕ ਥਾਵਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ‘ਤੇ ਚੈਕਿੰਗ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ DGP ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਹਨ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇ। ਇਸ ਕਾਰਨ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ IG ਪੱਧਰ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀ ਜਨਤਕ ਥਾਵਾਂ ਦਾ ਦੌਰਾ ਕਰ ਰਹੇ ਹਨ।