ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਤਰੱਕੀ ਵੱਲ ਵੱਧ ਰਿਹਾ ਹੈ। ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵੱਲ ਧਿਆਨ ਦਿੰਦੇ ਹੋਏ ਸਰਕਾਰੀ ਸਕੂਲਾਂ ‘ਤੇ ਖਾਸ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ, ਤਾਂਜੋ ਚੰਗੀ ਸਿੱਖਿਆ ਹਰ ਬੱਚੇ ਦੀ ਪਹੁੰਚ ਵਿੱਚ ਹੋਵੇ। ਮਾਨ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾੰ ਵਿੱਚ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ ਹੋਇਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਦਾ ਜ਼ਿਕਰਯੋਗ ਵਾਧਾ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਇਹ ਦੇਸ਼ ਦੇ ਸਾਰੇ ਰਾਜਾਂ ਵਿੱਚੋਂ ਪਹਿਲੀ ਵਾਰ ਇਸ ਵਰਗ ਵਿੱਚ ਸਭ ਤੋਂ ਵੱਧ ਦਰਜ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਅਕਾਦਮਿਕ ਸਾਲ 2022-2023 ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਕੁੱਲ 1.70 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਸਾਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ 1.98 ਲੱਖ ਦਾਖਲਿਆਂ ਦਾ ਮੀਲ ਪੱਥਰ ਪਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਸਰਹੱਦੀ ਜ਼ਿਲੇ ਤਰਨਤਾਰਨ ਵਿਚ ਪ੍ਰੀ-ਪ੍ਰਾਇਮਰੀ ਦਾਖਲਿਆਂ ਵਿਚ 25 ਫੀਸਦੀ ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਪ੍ਰਾਪਤੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜੋ ਇਸ ਖੇਤਰ ਵਿੱਚ ਵਿੱਦਿਅਕ ਪਹਿਲਕਦਮੀਆਂ ਦੇ ਸਕਾਰਾਤਮਕ ਪ੍ਰਭਾਵ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱ.ਗ, ਔਰਤ ਦੀ ਮੌ.ਤ, 3 ਦੀ ਹਾਲਤ ਨਾਜ਼ੁਕ
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਪ੍ਰਾਇਮਰੀ ਜਮਾਤਾਂ ਵਿੱਚ 75,500 ਤੋਂ ਵੱਧ ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਵੱਧ ਰਹੀ ਰੁਚੀ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਦੀ ਲਗਨ ਨੂੰ ਦਰਸਾਉਂਦਾ ਹੈ। ਹਰਜੋਤ ਸਿੰਘ ਬੈਂਸ ਇਸ ਸ਼ਾਨਦਾਰ ਤਰੱਕੀ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਨੂੰ ਦਿੰਦੇ ਹਨ, ਜਿਨ੍ਹਾਂ ਨੇ ਸੂਬੇ ਵਿੱਚ ਸਕੂਲੀ ਸਿੱਖਿਆ ਵਿੱਚ ਇਸ ਕ੍ਰਾਂਤੀ ਨੂੰ ਪ੍ਰਫੁੱਲਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਆਪਣੇ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਬਦੀਲੀਆਂ ਦੇਖ ਰਿਹਾ ਹੈ ਅਤੇ ਇਹ ਅੰਕੜੇ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਦਾ ਨਤੀਜਾ ਹਨ।
ਵੀਡੀਓ ਲਈ ਕਲਿੱਕ ਕਰੋ -: