ਵੰਡ ਦੌਰਾਨ 76 ਸਾਲ ਪਹਿਲਾਂ ਵੱਖ ਹੋਏ ਭਰਾ-ਭੈਣ ਇਤਿਹਾਸਕ ਕਰਤਾਰਪੁਰ ਕਾਰੀਡੋਰ ਵਿਚ ਫਿਰ ਤੋਂ ਮਿਲੀ। ਮੁਹੰਮਦ ਇਸਮਾਇਲ ਤੇ ਉਨ੍ਹਾਂ ਦੀ ਚਚੇਰੀ ਭੈਣ ਸੁਰਿੰਦਰ ਕੌਰ ਪਾਕਿਸਤਾਨ ਤੇ ਭਾਰਤ ਦੇ ਆਪਣੇ-ਆਪਣੇ ਸ਼ਹਿਰਾਂ ਤੋਂ ਕਰਤਾਰਪੁਰ ਸਥਿਤ ਗੁਰਦੁਆਰਾ ਸਾਹਿਬ ਪਹੁੰਚੇ ਤੇ ਉਥੇ ਉਨ੍ਹਾਂ ਦਾ ਮਿਲਾਪ ਹੋਇਆ।
ਇਕ ਅਧਿਕਾਰੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਪ੍ਰਸ਼ਾਸਨ ਨੇ ਦੋਵੇਂ ਭੈਣ-ਭਰਾਵਾਂ ਦੇ ਦੁਬਾਰਾ ਮਿਲਣ ਦੀ ਸਹੂਲਤ ਪ੍ਰਦਾਨ ਕੀਤੀ ਤੇ ਉਨ੍ਹਾਂ ਨੂੰ ਮਠਿਆਈ ਤੇ ਲੰਗਰ ਖੁਆਇਆ। ਇਸਮਾਇਲ ਲਾਹੌਰ ਤੋਂ ਲਗਭਗ 200 ਕਿਲੋਮੀਟਰ ਦੂਰ ਪੰਜਾਬ ਦੇ ਸਾਹੀਵਾਲ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਤੇ ਸੁਰਿੰਦਰ ਕੌਰ ਜਲੰਧਰ ਦੀ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ : ਏਸ਼ੀਆਈ ਪੈਰਾ ਗੇਮਸ : ਅੰਕੁਰ ਧਾਮਾ ਨੇ ਜਿੱਤਿਆ ਗੋਲਡ, 16.37 ਮਿੰਟ ਵਿਚ ਲਗਾਈ 5000 ਮੀਟਰ ਦੀ ਦੌੜ
ਇਸਮਾਇਲ ਕੌਰ ਦਾ ਪਰਿਵਾਰ ਵੰਡ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਸ਼ਹਿਰ ਵਿਚ ਰਹਿ ਰਹੇ ਸਨ, ਦੰਗਿਆਂ ਨੇ ਉਨ੍ਹਾਂ ਨੂੰ ਵੱਖਰਾ ਕਰ ਦਿੱਤਾ ਸੀ। ਇਕ ਪਾਕਿਸਤਾਨੀ ਪੰਜਾਬੀ ਯੂਟਿਊਬ ਚੈਨਲ ਨੇ ਇਸਮਾਇਲ ਦੀ ਕਹਾਣੀ ਪੋਸਟ ਕੀਤੀ ਜਿਸ ਦੇ ਬਾਅਦ ਆਸਟ੍ਰੇਲੀਆ ਦੇ ਇਕ ਸਰਦਾਰ ਮਿਸ਼ਨ ਸਿੰਘ ਨਾਲ ਉਸ ਨਾਲ ਸੰਪਰਕ ਕੀਤਾ ਤੇ ਉਸ ਨੂੰ ਭਾਰਤ ਵਿਚ ਆਪਣੇ ਲਾਪਤਾ ਪਰਿਵਾਰ ਦੇ ਮੈਂਬਰਾਂ ਬਾਰੇ ਸੂਚਿਤ ਕੀਤਾ। ਸਿੰਘ ਨੇ ਇਸਮਾਇਲ ਨੂੰ ਸੁਰਿੰਦਰ ਕੌਰ ਦਾ ਟੈਲੀਫੋਨ ਨੰਬਰ ਦਿੱਤਾ ਜਿਸ ਦੇ ਬਾਅਦ ਦੋਵੇਂ ਕਜ਼ਨ ਭੈਣ-ਭਰਾ ਨੇ ਗੱਲਬਾਤ ਕੀਤੀ ਤੇ ਕਰਤਾਰਪੁਰ ਗਲਿਆਰੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਚ ਮਿਲਣ ਦਾ ਫੈਸਲਾ ਕੀਤਾ। ਉੁਨ੍ਹਾਂ ਦੇ ਪੁਨਰਮਿਲਣ ਦੌਰਾਨ ਭਾਵਨਾਤਮਕ ਦ੍ਰਿਸ਼ ਦੇਖੇ ਗਏ।
ਭਾਰਤ ਤੋਂ ਆਈ ਸੁਰਿੰਦਰ ਕੌਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਵੀ ਧਾਰਮਿਕ ਰਸਮਾਂ ਨਿਭਾਈਆਂ। ਕਰਤਾਰਪੁਰ ਕੋਰੀਡੋਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਪੰਜਾਬ ਸੂਬੇ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਨਾਲ ਜੋੜਦਾ ਹੈ। ਭਾਰਤੀ ਸਿੱਖ ਸ਼ਰਧਾਲੂ ਚਾਰ ਕਿਲੋਮੀਟਰ ਲੰਬੇ ਗਲਿਆਰੇ ਤੱਕ ਪਹੁੰਚ ਕਰ ਸਕਦੇ ਹਨ ਅਤੇ ਬਿਨਾਂ ਵੀਜ਼ੇ ਦੇ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: