ਮੋਦੀ ਸਰਕਾਰ ਨੇ ਖਾਲਿਸਤਾਨ ਦੇ ਪੱਖ ਵਿੱਚ ਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਵਾਲੇ ਘੱਟੋ-ਘੱਟ 6 ਯੂਟਿਊ ਚੈਨਲਾਂ ‘ਤੇ ਸਖਤ ਐਕਸ਼ਨ ਲੈਂਦੇ ਹੋਏ ਇਨ੍ਹਾਂ ਨੂੰ ਬਲਾਕ ਕਰ ਦਿੱਤਾ ਹੈ। ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ।
ਸੂਚਨਾ ਅਤੇ ਪ੍ਰਸਾਰਣ ਸਕੱਤਰ ਅਪੂਰਵ ਚੰਦਰਾ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਵਿਦੇਸ਼ਾਂ ਤੋਂ ਸੰਚਾਲਿਤ ਛੇ ਤੋਂ ਅੱਠ ਯੂਟਿਊਬ ਚੈਨਲਾਂ ਨੂੰ ਬਲਾਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਸਮੱਗਰੀ ਵਾਲੇ ਚੈਨਲ ਸਰਹੱਦੀ ਸੂਬੇ ਵਿੱਚ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕੱਟੜਪੰਥੀ ਪ੍ਰਚਾਰਕ ਅਤੇ ਖਾਲਿਸਤਾਨ ਦੇ ਹਮਦਰਦ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਅਜਨਾਲਾ ਵਿੱਚ ਤਲਵਾਰਾਂ ਅਤੇ ਬੰਦੂਕਾਂ ਨਾਲ ਇੱਕ ਪੁਲਿਸ ਸਟੇਸ਼ਨ ‘ਤੇ ਹਮਲਾ ਕਰਕੇ ਆਪਣੇ ਇੱਕ ਸਾਥੀ ਦੀ ਰਿਹਾਈ ਦੀ ਮੰਗ ਕਰਨ ਤੋਂ ਬਾਅਦ ਸਰਕਾਰ ਦੀ ਇਹ ਕਾਰਵਾਈ ਆਈ ਹੈ।
ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਮਾਰੇ ਗਏ ਖਾੜਕੂ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਮੋਗਾ ਦੇ ਰੋਡੇ ਵਿਖੇ ਹੋਏ ਇੱਕ ਸਮਾਗਮ ਵਿੱਚ ਅਭਿਨੇਤਾ ਅਤੇ ਕਾਰਕੁੰਨ ਮਰਹੂਮ ਦੀਪ ਸਿੱਧੂ ਵੱਲੋਂ ਸਥਾਪਿਤ ਕੀਤੇ ਗਏ ‘ਵਾਰਿਸ ਪੰਜਾਬ ਦੇ’ ਦੇ ਮੁਖੀ ਵਜੋਂ ਚੁਣਿਆ ਗਿਆ ਸੀ।
ਇਹ ਵੀ ਪੜ੍ਹੋ : OYO ਦੇ ਬਾਨੀ ਰਿਤੇਸ਼ ਅਗਰਵਾਲ ਦੇ ਪਿਤਾ 20ਵੀਂ ਮੰਜ਼ਿਲ ਤੋਂ ਡਿੱਗੇ, 3 ਦਿਨ ਪਹਿਲਾਂ ਵਿਆਹਿਆ ਸੀ ਪੁੱਤ
ਇਕ ਹੋਰ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਯੂਟਿਊਬ 48 ਘੰਟਿਆਂ ਦੇ ਅੰਦਰ ਚੈਨਲਾਂ ਨੂੰ ਬਲਾਕ ਕਰਨ ਦੀ ਸਰਕਾਰ ਦੀ ਬੇਨਤੀ ‘ਤੇ ਕਾਰਵਾਈ ਕਰ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਯੂਟਿਊਬ ਨੂੰ ਇਤਰਾਜ਼ਯੋਗ ਸਮੱਗਰੀ ਦੀ ਪਛਾਣ ਕਰਨ ਅਤੇ ਉਸ ਨੂੰ ਆਪਣੇ ਆਪ ਬਲਾਕ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਐਲਗੋਰਿਦਮ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ।
ਹਾਲਾਂਕਿ, ਭਾਰਤੀ ਸੰਦਰਭ ਵਿੱਚ YouTube ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਸਮੱਗਰੀ ਖੇਤਰੀ ਭਾਸ਼ਾਵਾਂ ਵਿੱਚ ਅੱਪਲੋਡ ਕੀਤੀ ਜਾ ਰਹੀ ਸੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਸਮੱਗਰੀ ਨੂੰ ਸਕ੍ਰੀਨ ਕਰਨ ਲਈ ਸਿਸਟਮ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: