ਮੂਸੇਵਾਲਾ ਕਤਲ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਹ ਪ੍ਰੈੱਸ ਕਾਨਫਰੰਸ ਮੂਸੇਵਾਲਾ ਹੱਤਿਆ ਮਾਮਲੇ ਵਿਚ ਹੋਏ ਬੀਤੇ ਦਿਨ ਤਿੰਨ ਗ੍ਰਿਫਤਾਰੀਆਂ ਨੂੰ ਲੈ ਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ 35 ਦੋਸ਼ੀਆਂ ਦੇ ਨਾਂ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਹੁਣ ਤੱਕ 23 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਰਾਜਿੰਦਰ ਜੋਕਰ ਨੇਪਾਲ ਵਿਚ ਰਹਿੰਦਾ ਸੀ। ਮੁੰਡੀ ਤੇ ਕਪਿਲ ਇਕੱਠੇ ਰਹਿੰਦੇ ਸੀ। ਇਨ੍ਹਾਂ ਨੂੰ ਨੇਪਾਲ ਰਾਹੀਂ ਦੁਬਈ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਟਾਰਗੈੱਟ ਕਰਨ ਲਈ ਕਪਿਲ ਨੂੰ ਸੰਪਤ ਨਹਿਰਾ ਰਾਹੀਂ ਸੰਪਰਕ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਕੋਰੋਲਾ ਕਾਰ ਵਿਚ ਬੈਠ ਚੌਥਾ ਦੋਸ਼ੀ ਦੀਪਕ ਮੁੰਡੀ ਸੀ। ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
ਇਸ ਪ੍ਰੈੱਸ ਕਾਨਫਰੰਸ ਵਿਚ ਡੀਜੀਪੀ ਗੌਰਵ ਯਾਦਵ ਨਾਲ ਏਡੀਜੀਪੀ ਪ੍ਰਮੋਦ ਬਾਨ, ਆਈਜੀਪੀ ਸੁਖਚੈਨ ਸਿੰਘ ਗਿੱਲ ਤੇ ਜੀ ਐੱਸ ਚੌਹਾਨ ਸਣੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਵੀਡੀਓ ਲਈ ਕਲਿੱਕ ਕਰੋ -: