After the meeting Tomar Said : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ 11ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਸਰਕਾਰ ਅਤੇ ਕਿਸਾਨਾਂ ਦਰਮਿਆਨ ਅਗਲੇ ਗੱਲਬਾਤ ਦੀ ਤਰੀਕ ਵੀ ਨਿਰਧਾਰਤ ਨਹੀਂ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੁਝ “ਤਾਕਤਾਂ” ਯਕੀਨੀ ਤੌਰ ‘ਤੇ ਆਪਣੇ ਨਿੱਜੀ ਅਤੇ ਰਾਜਨੀਤਿਕ ਮਨੋਰਥਾਂ ਲਈ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਾ ਚਾਹੁੰਦੀਆਂ ਹਨ ਅਤੇ ਉਹ ਕਿਸਾਨਾਂ ਦਾ ਫਾਇਦਾ ਚੁੱਕ ਰਹੀਆਂ ਹਨ।
ਤੋਮਰ ਨੇ ਕਿਹਾ, ”ਤਕਰੀਬਨ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਅੱਧੇ ਘੰਟੇ ਤੋਂ ਵੀ ਘੱਟ ਵਿਚਾਰ ਵਿਚਾਰ-ਵਟਾਂਦਾ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਨੂੰ ਕਿਹਾ ਕਿ ਉਹ ਕਾਨੂੰਨ ਰੱਦ ਕਰਨ ਤੋਂ ਇਲਾਵਾ ਆਪਣਾ ਪ੍ਰਸਤਾਵ ਦੇਣ। ਉਨ੍ਹਾਂ ਕਿਹਾ, “ਸਾਨੂੰ ਆਸ਼ਾਵਾਦੀ ਰਹਿਣਾ ਚਾਹੀਦਾ ਹੈ। ਕੱਲ੍ਹ ਤੱਕ ਕਿਸਾਨ ਯੂਨੀਅਨਾਂ ਦੇ ਅੰਤਿਮ ਫੈਸਲੇ ਦੀ ਸੁਣਵਾਈ ਲਈ ਇੰਤਜ਼ਾਰ ਕਰਾਂਗੇ।” ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਨੇ ਪ੍ਰਸਤਾਵ ਦਿੱਤਾ ਸੀ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਨੂੰ ਡੇਢ ਸਾਲ ਦੇ ਸਮੇਂ ਲਈ ਰੋਕ ਦਿੱਤਾ ਜਾਵੇ। ਉਨ੍ਹਾਂ ਕਿਹਾ ਸੀ ਕਿ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਅਤੇ ਸਰਕਾਰ ਇਸ ਸਮੇਂ ਦੌਰਾਨ ਕਿਸਾਨ ਅੰਦੋਲਨ ਨਾਲ ਜੁੜੇ ਸਾਰੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕਰ ਸਕਦੀਆਂ ਹਨ ਤਾਂ ਜੋ ਢੁੱਕਵਾਂ ਹੱਲ ਲੱਭਿਆ ਜਾ ਸਕੇ।
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਮੀਟਿੰਗ ਵਿੱਚ ਕਿਹਾ ਕਿ ਅਸੀਂ ਜੋ ਪ੍ਰਸਤਾਵ ਦਿੱਤਾ ਹੈ ਉਹ ਤੁਹਾਡੇ ਹਿੱਤ ਲਈ ਹੈ। ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਜੇ ਤੁਹਾਡਾ ਕੋਈ ਵਿਚਾਰ ਬਣਦਾ ਹੈ, ਤਾਂ ਇੱਕ ਵਾਰ ਸੋਚੋ। ਅਸੀਂ ਦੁਬਾਰਾ ਮਿਲਾਂਗੇ, ਪਰ ਅਗਲੀ ਤਰੀਕ ਨਿਰਧਾਰਤ ਨਹੀਂ ਹੈ।