ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਅਗਨੀਵੀਰ ਦੀ ਟ੍ਰੇਨਿੰਗ ਦੌਰਾਨ ਝਾਰਖੰਡ ਵਿਚ ਮੌਤ ਹੋ ਗਈ। ਮੌਤ ਦੀ ਵਜ੍ਹਾ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਪੰਜਾਬ ਰੈਜੀਮੈਂਟਲ ਸੈਂਟਰ, ਰਾਮਗੜ੍ਹ ਕੈਂਟ (ਝਾਰਖੰਡ) ਵਿਖੇ ਟ੍ਰੇਨਿੰਗ ਦੌਰਾਨ ਇੱਕ ਅਗਨੀਵੀਰ ਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਫਿਰੋਜ਼ਪੁਰ ਦੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਜਸ਼ਨਪ੍ਰੀਤ ਸਿੰਘ ਅਜੇ ਅਪ੍ਰੈਲ ਮਹੀਨੇ ‘ਚ ਫੌਜ ‘ਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ। ਫੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਸ਼ਨਪ੍ਰੀਤ ਰੋਜ਼ਾਨਾ ਵਾਂਗ ਟ੍ਰੇਨਿੰਗ ਕਰ ਰਿਹਾ ਸੀ ਕਿ ਉਸ ਨੂੰ ਅੱਜ ਸਾਹ ਲੈਣ ਵਿਚ ਦਿੱਕਤ ਮਹਿਸੂਸ ਹੋਣ ਲੱਗੀ ਜਿਸ ਕਰਕੇ ਉਸ ਨੂੰ ਮਿਲਟਰੀ ਹਸਪਤਾਲ ਵਿਚ ਭਰਤੀ ਕਰਵਾਉਣ ਤੋਂ ਪਹਿਲਾਂ ਫਸਟ ਏਡ ਦਿੱਤੀ ਗਈ।
ਇਹ ਵੀ ਪੜ੍ਹੋ : MP ਅੰ/ਮ੍ਰਿ/ਤ.ਪਾਲ ਸਿੰਘ ਨੇ ਹਾਈਕੋਰਟ ‘ਚ ਰੱਖੀ ਮੰਗ, ਸਰਦ ਰੁੱਤ ਸੈਸ਼ਨ ‘ਚ ਸ਼ਾਮਲ ਹੋਣ ਲਈ ਮੰਗੀ ਪੈਰੋਲ
ਇਸ ਮਗਰੋਂ ਜਸ਼ਨਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਰਸਤੇ ਵਿਚ ਹੀ ਉਹ ਬੇਹੋਸ਼ ਹੋ ਗਿਆ ਤੇ ਡਾਕਟਰਾਂ ਵੱਲੋਂ ਜਸ਼ਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਫੌਜ ਦੇ ਅਧਿਕਾਰੀਆਂ ਨੇ ਬਹਾਦੁਰ ਸਿਪਾਹੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਨਾਲ ਹੀ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਫੌਜ ਪਰਿਵਾਰ ਦੇ ਨਾਲ ਖੜ੍ਹਾ ਹੈ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਵੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਜਸ਼ਨਪ੍ਰੀਤ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
























