ਪੰਜਾਬ ਦੇ ਫ਼ਰੀਦਕੋਟ ਜ਼ਿਲੇ ‘ਚ ਬੀਜ, ਕੀਟਨਾਸ਼ਕ ਅਤੇ ਖਾਦ ਵੇਚਣ ਦੀਆਂ ਸ਼ਿਕਾਇਤਾਂ ਮਿਲਣ ‘ਤੇ ਖੇਤੀਬਾੜੀ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹੇ ਦੇ 3 ਵੱਡੇ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਗਈ। ਸ਼ਨੀਵਾਰ ਨੂੰ ਖੇਤੀਬਾੜੀ ਖੇਤਰ ਨਾਲ ਸਬੰਧਤ ਤਿੰਨ ਵੱਡੀਆਂ ਸੰਸਥਾਵਾਂ ਤਾਊ ਐਂਡ ਕੰਪਨੀ, ਵਿਪੁਲ ਕੁਮਾਰ ਐਂਡ ਕੰਪਨੀ ਅਤੇ ਓਮ ਪ੍ਰਕਾਸ਼ ਐਂਡ ਸੰਨਜ਼ ਦੇ ਦਫਤਰਾਂ ਅਤੇ ਗੋਦਾਮਾਂ ਦੀ ਜਾਂਚ ਕੀਤੀ ਗਈ ਅਤੇ ਸੈਂਪਲ ਜਾਂਚ ਲਈ ਭੇਜੇ ਗਏ।
ਖੇਤੀਬਾੜੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਰਿਕਾਰਡ ਦੀ ਜਾਂਚ ਕੀਤੀ ਗਈ। ਵਿਭਾਗ ਨੇ ਜਦੋਂ ਦਵਾ-ਖਾਦ ਵੇਚਣ ਦਾ ਲਾਇਸੈਂਸ ਦਿਖਾਉਣ ਲਈ ਕਿਹਾ ‘ਤਾਂ ਉਨ੍ਹਾਂ ਕੋਲ ਲਾਇਸੈਂਸ ਵੀ ਨਹੀਂ ਸੀ। ਇਸ ਕਰਕੇ ਖੇਤੀਬਾੜੀ ਵਿਭਾਗ ਦੀ ਇਨਫੋਰਸਮੈਂਟ ਟੀਮ ਨੇ ਰਜਿਸਟ੍ਰੇਸ਼ਨ ਨਾ ਹੋਣ ਕਾਰਨ ਬੀਜ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਗਈ। ਇਸ ਦੀ ਜਾਣਕਾਰੀ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵੱਲੋਂ ਦਿੱਤੀ ਗਈ ਹੈ।
ਡਾ: ਕਰਨਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੀ ਇਨਫੋਰਸਮੈਂਟ ਟੀਮ ਰੁਪਿੰਦਰ ਸਿੰਘ ਅਤੇ ਡਾ: ਰਮਨਦੀਪ ਸਿੰਘ ਏ.ਡੀ.ਓ ਵੱਲੋਂ ਖਾਦ, ਬੀਜ ਅਤੇ ਦਵਾਈ ਵਿਕਰੇਤਾਵਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਤਾਂ ਜੋ ਕਿਸਾਨਾਂ ਨੂੰ ਸਹੀ ਕੀਟਨਾਸ਼ਕ, ਖਾਦਾਂ ਅਤੇ ਬੀਜ ਮੁਹੱਈਆ ਕਰਵਾਏ ਜਾਣ। ਦੱਸਿਆ ਜਾ ਰਿਹਾ ਹੈ ਕਿ ਐਕਟ ਅਨੁਸਾਰ ਆਪਣਾ ਕਾਰੋਬਾਰ ਨਾ ਕਰਨ ਵਾਲੇ ਵਿਕਰੇਤਾਵਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : IMD ਨੇ ਲਾਂਚ ਕੀਤਾ ਹੀਟ ਇੰਡੈਕਸ, ਨਕਸ਼ੇ ‘ਤੇ ਰੰਗਾਂ ਤੋਂ ਪਤਾ ਲੱਗੇਗਾ ਤਾਪਮਾਨ
ਡਾ: ਗਿੱਲ ਨੇ ਦੱਸਿਆ ਕਿ ਲਏ ਗਏ ਸੈਂਪਲ ਫੇਲ ਹੋਣ ਦੀ ਸੂਰਤ ਵਿੱਚ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਕਰੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰੋਜ਼ਾਨਾ ਆਪਣੇ ਸਟਾਕ ਰਜਿਸਟਰ ਅਤੇ ਸਟਾਕ ਬੋਰਡ ਨੂੰ ਪੂਰਾ ਕਰਨ। ਨਾਲ ਹੀ ਬਿੱਲਾਂ ‘ਤੇ ਮਾਲ ਪ੍ਰਾਪਤ ਕਰਨ ਅਤੇ ਨਿਰਧਾਰਤ ਬਿੱਲਾਂ ‘ਤੇ ਕਿਸਾਨਾਂ ਨੂੰ ਵੇਚਣ।
ਵੀਡੀਓ ਲਈ ਕਲਿੱਕ ਕਰੋ -: