ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕਤੇ ਬਜਟ ਦੀ ਤਾਰੀਫ ਕੀਤੀ। ਉੁਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਗਾਮੀ ਵਿੱਤੀ ਸਾਲ ਵਿਚ 606 ਕਰੋੜ ਰੱਖੇ ਹਨ ਜੋ ਕਿ ਵਿੱਤੀ ਸਾਲ 2022-23 ਦੇ ਮੁਕਾਬਲੇ 9 ਫੀਸਦੀ ਵਧ ਹੈ।
ਪਸ਼ੂ ਸਿਹਤ ਦੇਖਭਾਲ ਖੇਤਰ ਵਿਚ ਨਵੀਂ ਤਕਨੀਕ ਲਿਆਉਣ ਲਈ ਬਜਟ ਦੀ ਤਾਰੀਫ ਕਰਦੇ ਹੋਏ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਸ਼ੂਆਂ ਦੇ ਇਲਾਜ ਤੇ ਮਾਈਨਰ ਆਪ੍ਰੇਸ਼ਨਾਂ ਸਣੇ ਕਿਸਾਨਾਂ ਦੇ ਘਰਾਂ ਤੱਕ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਵੈਟਰਨਰੀ ਯੂਨਿਟ ਚਲਾਉਣ ਲਈ ਪਹਿਲੀ ਵਾਰ 13 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿਚ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਪਸ਼ੂਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਾਏਗਾ।
ਭੁੱਲਰ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਆਪਣਾ ਦੂਜਾ ਪ੍ਰਗਤੀਸ਼ੀਲ ਤੇ ਲੋਕ ਹਿਤੈਸ਼ੀ ਬਜਟ ਪੇਸ਼ ਕਰਨ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਲਈ 25 ਕਰੋੜ ਰੱਖੇ ਗਏ ਹਨ ਜਿਸ ਨਾਲ ਵਿਭਾਗ ਪਸ਼ੂਆਂ ਲਈ ਹੋਰ ਜ਼ਰੂਰੀ ਟੀਕਾਕਰਨ ਕਰਵਾਉਣ ਲਈ ਵੱਧ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣੇ ਜਿਹੇ ਸੂਬਾ ਸਰਕਾਰ ਨੇ ਗੋਟ ਪਾਕਸ ਵੈਕਸੀਨ ਦੀਆਂ 25 ਲੱਖ ਡੋਜ਼ ਖਰੀਦਿਆਂ ਹਨ ਤਾਂ ਕਿ ਸੂਬੇ ਵਿਚ ਸਮੂਹ ਗਾਵਾਂ ਦਾ ਟੀਕਾਕਰਨ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸਤੀਸ਼ ਕੌਸ਼ਿਕ ਮੌ.ਤ ਮਾਮਲੇ ‘ਚ ਨਵਾਂ ਮੋੜ, ਪੁਲਿਸ ਟੀਮ ਨੂੰ ਫਾਰਮ ਹਾਊਸ ‘ਚੋਂ ਮਿਲੀ ਇਤਰਾਜ਼ਯੋਗ ਦਵਾਈ
ਸ. ਭੁੱਲਰ ਨੇ ਕਿਹਾ ਕਿ ਹੁਣ ਤੱਕ 7.45 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਝੀਂਗੇ ਦੀ ਕਾਸ਼ਤ ਅਧੀਨ ਮੌਜੂਦਾ 1212 ਏਕੜ ਖੇਤਰਫਲ ਨੂੰ ਅਗੇਲ 5 ਸਾਲਾਂ ਵਿਚ 5000 ਏਕੜ ਤੱਕ ਵਧਾਉਣ ਲਈ 10 ਕਰੋੜ ਰੁਪਏ ਬਜਟ ਵਿਚ ਰੱਖੇ ਗਏ ਹਨ ਜੋ ਇਸ ਖੇਤੀ ਸਹਾਇਕ ਪੇਸ਼ੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਵਿਚ ਸਹਾਇਕ ਹੋਣਗੇ। ਉੁਨ੍ਹਾਂ ਕਿਹਾ ਕਿ ਮੱਛੀ ਝੀਂਗਾ ਤੇ ਸਬੰਧਤ ਉਤਪਾਦਾਂ ਦੀ ਦੇਖਭਾਲ ਲਈ ਸਰਕਾਰੀ ਸਬਸਿਡੀ ਨਾਲ 30 ਟਿਨ ਦੀ ਸਮਰੱਥਾ ਵਾਲਾ ਇਕ ਆਈਸ ਪਲਾਂਟ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ ਜਦੋਂ ਕਿ ਦੋ ਟਨ ਸਮਰੱਥਾ ਵਾਲਾ ਮਿਨੀ ਫਿਸ਼ ਫੀਡ ਮਿੱਲ ਜਿਲ੍ਹਾ ਜਲੰਧਰ ਵਿਚ ਸਰਕਾਰ ਦੀ ਸਬਸਿਡੀ ਨਾਲ ਸਥਾਪਤ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: