AGTF ਪੰਜਾਬ ਤੇ ਤਰਨਤਾਰਨ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਵੱਲੋਂ ਵੱਡੇ ਬਦਮਾਸ਼ ਦੇ 2 ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮੁਲਜ਼ਮਾਂ ਕੋਲੋਂ 2 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਅਤੇ ਹਰਪ੍ਰੀਤ ਸਿੰਘ ਉਰਫ ਪ੍ਰਿੰਸ ਵਜੋਂ ਹੋਈ ਹੈ। ਇੱਕ ਮੁਲਜ਼ਮ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਸੀ ਲੋੜੀਂਦਾ ਸੀ। ਜਦਕਿ ਉਸਦੇ ਸਾਥੀ ਅਜੈਪਾਲ ਉਰਫ ਮੋਟਾ ਨੂੰ ਮਾਰਚ 2025 ’ਚ ਗੋਲੀਬਾਰੀ ਤੋਂ ਬਾਅਦ ਤਰਨ ਤਾਰਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਜਾਣਕਾਰੀ DGP ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਖਿਲਾਫ ਪਹਿਲਾਂ ਤੋਂ ਹੀ NDPS, ਅਸਲਾ ਐਕਟ ਤੇ ਸਨੈਚਿੰਗ ਦੇ ਕਈ ਮਾਮਲੇ ਦਰਜ ਹਨ। ਦੋਵਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਜਲਦ ਹੀ ਹੋਰ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਅੱਗੇ ਦੇ ਨੈਟਵਰਕ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























