ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਸਸਪੈਂਡ ਕਰ ਦਿੱਤਾ ਹੈ। ਏਆਈਜੀ ਸਿੱਧੂ ‘ਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਅਤੇ ਵਿਜੀਲੈਂਸ ਅਫਸਰਾਂ ਨਾਲ ਗਲਤ ਵਿਵਹਾਰ ਕਰਨ ਦੇ ਦੋਸ਼ ਲੱਗੇ ਹਨ। ਜਦੋਂ ਮਾਲਵਿੰਦਰ ਸਿੰਘ ਸਿੱਧੂ ਤੋਂ ਵਿਜੀਲੈਂਸ ਵੱਲੋਂ ਸਵਾਲ-ਜਵਾਬ ਕੀਤੇ ਜਾ ਰਹੇ ਸਨ ਤਾਂ ਉਹ ਉਨ੍ਹਾਂ ਨੇ ਮੋਬਾਈਲ ਜ਼ਰੀਏ ਵਿਜੀਲੈਂਸ ਜਾਂਚ ਦੀ ਰਿਕਾਰਿਡੰਗ ਕਰਨ ਦੀ ਵੀ ਕੋਸ਼ਿਸ਼ ਕੀਤੀ। ਵਿਜੀਲੈਂਸ ਅਧਿਕਾਰੀਆਂ ਨਾਲ ਗਲਤ ਵਿਵਹਾਰ ਕਰਨ ‘ਤੇ ਵਿਜੀਲੈਂਸ ਨੂੰ ਪੁਲਿਸ ਵੀ ਬੁਲਾਉਣੀ ਪਈ ਜਿਸ ਕਾਰਨ ਮੋਹਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਏਆਈਜੀ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤ.ਲ, ਇਕ ਦਿਨ ਪਹਿਲਾਂ ਵਿਦੇਸ਼ ਤੋਂ ਵਾਪਸ ਪਰਤਿਆ ਸੀ ਘਰ
ਦੱਸ ਦੇਈਏ ਕਿ 25 ਅਕਤੂਬਰ ਨੂੰ ਏਆਈਜੀ ਸਿੱਧੂ ਨੂੰ ਵਿਜੀਲੈਂਸ ਦਫਤਰ ਬੁਲਾਇਆ ਗਿਆ ਸੀ।ਉਦੋਂ ਉਹ ਵਿਜੀਲੈਂਸ ਅਧਿਕਾਰੀਆਂ ਨਾਲ ਸਹੀ ਤਰੀਕੇ ਨਾਲ ਪੇਸ਼ ਨਹੀਂ ਆਏ, ਅਫਸਰਾਂ ਨੂੰ ਧੱਕਾ ਦੇਣ ਦੀ ਵੀ ਕੋਸ਼ਿਸ਼ ਕੀਤੀ। ਕੁਝ ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਾਉਣ ਦੀ ਵੀ ਕੋਸ਼ਿਸ਼ ਕੀਤੀ। ਏਆਈਜੀ ਦੀ ਪਤਨੀ ਤੇ ਪੁੱਤਰ ਨੇ ਵੀ ਵਿਜੀਲੈਂਸ ਦਫਤਰ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ। ਮਾਲਵਿੰਦਰ ਸਿੱਧੂ ‘ਤੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਲੱਗੇ ਹਨ।
ਵੀਡੀਓ ਲਈ ਕਲਿੱਕ ਕਰੋ : –