ਤੇਲੰਗਾਨਾ ਦੇ ਮੇਡਕ ਜ਼ਿਲੇ ‘ਚ ਹਵਾਈ ਫੌਜ ਦਾ ਇਕ ਟ੍ਰੇਨੀ ਜਹਾਜ਼ ਕਰੈਸ਼ ਹੋ ਗਿਆ। ਇਹ ਟ੍ਰੇਨੀ ਜਹਾਜ਼ ਹੈਦਰਾਬਾਦ-ਡਿੰਡੀਗੁਲ ਹਵਾਈ ਸੈਨਾ ਦਾ ਸੀ। ਜਹਾਜ਼ ਵਿੱਚ ਦੋ ਪਾਇਲਟ ਸਵਾਰ ਸਨ। ਇਸ ਹਾਦਸੇ ‘ਚ ਦੋਵੇਂ ਅਧਿਕਾਰੀ ਦੀ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਇਸ ਦਾ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਬਠਿੰਡਾ ‘ਚ ਕਾਂਸਟੇਬਲ ਤੇ ਉਸ ਦੀ ਪਤਨੀ ਦਾ ਕ.ਤਲ, ਕੁੜੀ ਦੇ ਭਰਾ ‘ਤੇ ਲੱਗੇ ਹੱ.ਤਿਆ ਦੇ ਇਲਜ਼ਾਮ
ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਤੁਪਾਰਨ ਮੰਡਲ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਮੇਂ ਜਹਾਜ਼ ਵਿੱਚ ਇੱਕ ਇੰਸਟ੍ਰਕਟਰ ਅਤੇ ਇੱਕ ਟਰੇਨੀ ਪਾਇਲਟ ਮੌਜੂਦ ਸਨ। ਖ਼ਬਰ ਆ ਰਹੀ ਹੈ ਕਿ ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਨੇ ਹੈਦਰਾਬਾਦ ਨੇੜੇ ਡੁਡੀਗਲ ਵਿੱਚ ਏਅਰ ਫੋਰਸ ਅਕੈਡਮੀ (ਏਐਫਏ) ਤੋਂ ਉਡਾਣ ਭਰੀ ਸੀ। ਉਨ੍ਹਾਂ ਕਿਹਾ ਕਿ AFA ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ।
ਵੀਡੀਓ ਲਈ ਕਲਿੱਕ ਕਰੋ : –