ਇਥੋਂ ਥੋੜੀ ਦੂਰ ਸਥਿਤ ਪਿੰਡ ਬਿਕਰਾਊਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ ਜਿਸ ਕਾਰਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਲਖਵਿੰਦਰ ਸਿੰਘ ਵਾਸੀ ਪਿੰਡ ਬਿਕਰਾਊਰ ਨੇ ਦੱਸਿਆ ਕਿ ਮੇਰਾ ਪੁੱਤਰ ਬਿਕਰਮਜੀਤ ਸਿੰਘ ਜਿਸ ਦੀ ਪਤਨੀ ਕਿਰਨਪ੍ਰੀਤ ਕੌਰ ਪੜ੍ਹਾਈ ਲਈ 2 ਮਹੀਨੇ ਪਹਿਲਾਂ ਇੰਗਲੈਂਡ ਛੋਟੇ ਸਪੁੱਤਰ ਵਰਿੰਦਰ ਸਿੰਘ ਕੋਲ ਗਈ ਸੀ।
ਵੱੱਡਾ ਸਪੁੱਤਰ ਬਿਕਰਮਜੀਤ ਸਿੰਘ ਆਪਣੀ 3 ਸਾਲਾਂ ਦੀ ਧੀ ਸਮੇਤ ਕੁਝ ਦਿਨ ਪਹਿਲਾਂ 15 ਨਵੰਬਰ ਮੰਗਲਵਾਰ ਨੂੰ ਹੀ ਇੰਗਲੈਂਡ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਉਨ੍ਹਾਂ ਅੱਗੇ ਦੱਸਿਆ ਕਿ ਇੰਗਲੈਂਡ ਦੇ ਸਮੇਂ ਅਨੁਸਾਰ ਬੀਤੀ ਰਾਤ ਬਿਕਰਮਜੀਤ ਸਿੰਘ ਆਪਣੇ ਘਰ ਵਿੱਚੋਂ ਬਾਹਰ ਚਲਾ ਗਿਆ ਜੋ ਸਵੇਰ ਹੋਣ ਤੱਕ ਵੀ ਘਰ ਵਾਪਸ ਨਹੀਂ ਆਇਆ ਜਿਸ ਦੀ ਸੂਚਨਾ ਉਥੇ ਰਹਿੰਦੇ ਪਰਿਵਾਰਿਕ ਮੈਂਬਰਾਂ ਵੱਲੋਂ ਇੰਗਲੈਂਡ ਦੀ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਅੱਜ ਇੰਗਲੈਂਡ ਪੁਲਸ ਵੱਲੋਂ ਬਿਕਰਮਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ ਤਾਂ ਕਿਸੇ ਜਗ੍ਹਾ ਤੋਂ ਉਸ ਦੀ ਲਾਸ਼ ਮ੍ਰਿਤਕ ਹਾਲਤ ਵਿਚ ਮਿਲੀ। ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਇੰਗਲੈਂਡ ਦੀ ਪੁਲਸ ਵੱਲੋਂ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।