Akal Takht Jathedar asked the Sikh Sangat : ਤਲਵੰਡੀ ਸਾਬੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 27 ਦਸੰਬਰ ਨੂੰ 15 ਮਿਨਟ ਲਈ ਨਾਮ ਸਿਮਰਨ ਕਰਨ। ਉਨ੍ਹਾਂ ਨੇ ਦਮਦਮਾ ਸਾਹਿਬ ਵਿਖ਼ੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਗਤਾਂ ਨੂੰ ਆਦੇਸ਼ ਦਿੱਤਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸਮੁੱਚੀ ਸਿੱਖ ਕੌਮ ਐਤਵਾਰ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸਵਾ ਦੱਸ ਵਜੇ ਤਕ 15 ਮਿੰਟ ਲਈ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕਰਨ।
ਜ਼ਿਕਰਯੋਗ ਹੈ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ। ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ 9 ਸਾਲ ਤੇ ਬਾਬਾ ਫ਼ਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਹਰ ਸਾਲ ਤਿੰਨ ਦਿਨ ਤਕ ਸ਼ਹੀਦੀ ਜੋੜ ਮੇਲ ਹੁੰਦਾ ਹੈ। ਇਸ ਵਾਰ ਇਹ ਜੋੜ ਮੇਲਾ 25, 26 ਤੇ 27 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ।
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬੀਤੇ ਦਿਨ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਦਿਨਾ ਸਾਲਾਨਾ ਸ਼ਹੀਦੀ ਜੋੜ ਮੇਲੇ ਦੀ ਸ਼ੁਰੂਆਤ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭ ਵਾਲੇ ਅਖੰਡ ਪਾਠ ਦਾ ਆਰੰਭ ਗੁਰੂਦਵਾਰਾ ਜੋਤੀ ਸਵਰੂਪ ਸਾਹਿਬ ਵਿਖੇ ਕੀਤੀ ਗਈ, ਜਿਥੇ ਸਾਹਿਬਜਾਦਿਆਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਸ਼ਹੀਦੀ ਜੋੜ ਮੇਲੇ ਦੇ ਪਹਿਲੇ ਹੀ ਦਿਨ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਅਤੇ ਗੁਰੂਦੁਆਰਾ ਜੋਤੀ ਸਵਰੂਪ ਸਾਹਿਬ ਵਿਖੇ ਗੁਰੂਘਰਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਸ਼ਹੀਦੀ ਜੋੜ ਮੇਲੇ ‘ਤੇ ਨਤਮਸਤਕ ਹੋਣ ਪਹੁੰਚਦੀਆਂ ਹਨ।