ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ।
ਜ਼ਿਕਰਯੋਗ ਹੈ ਕੀ ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਣਾ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਫੈਸਲਾ ਹੈ। ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ।
ਇਹ ਵੀ ਪੜ੍ਹੋ : ਕਾਂਗਰਸ ਲਈ ਖਤਰੇ ਦੀ ਘੰਟੀ ! ਆਪਣੀ ਇਸ ਮੰਗ ਦੇ ਹੱਲ ਨੂੰ ਲੈ ਕੇ ਸਚਿਨ ਪਾਇਲਟ ਨੇ ਲਾਇਆ ਦਿੱਲੀ ‘ਚ ਡੇਰਾ
ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ।
ਇਹ ਵੀ ਦੇਖੋ : Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ