ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਹ ਫੈਸਲਾ ਹੋਇਆ ਕਿ ਬਸਪਾ ਅਤੇ ਅਕਾਲੀ ਦਲ ਮਿਲ ਕੇ ਲੋਕ ਸਭਾ ਚੋਣਾਂ ਲੜਨਗੇ। ਚੋਣਾਂ ਨੂੰ ਲੈ ਕੇ ਅਕਾਲੀ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਵੀ ਜਲਦੀ ਹੀ ਹੋਵੇਗੀ, ਇਸ ਵਿੱਚ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲੰਧਰ ਚੋਣਾਂ ਲਈ ਪਾਰਟੀ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਚੋਣ ਸ਼ਾਂਤੀ, ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਹੱਕ ਦਿਵਾਉਣ ਦੇ ਨਾਂ ‘ਤੇ ਲੜੀ ਜਾਵੇਗੀ। ਇਸ ਦੇ ਨਾਲ ਹੀ ਚੋਣਾਂ ਲਈ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਅਮਰੀਕਾ ਦੇ 6 ਰਾਜਾਂ ‘ਚ 53 ਵਾਵਰੋਲੇ, 5 ਮੌਤਾਂ, 30 ਫੱਟੜ, ਅਰਕਾਨਸਸ ‘ਚ 2100 ਘਰ ਤਬਾਹ (ਤਸਵੀਰਾਂ)
ਗਠਿਤ ਕਮੇਟੀ ਨੇ ਮੀਡੀਆ, ਬੁੱਧੀਜੀਵੀਆਂ ਅਤੇ ਕਲਾਕਾਰਾਂ ਦੀ ਆਵਾਜ਼ ਨੂੰ ਦਬਾਉਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਲਈ ਇਨਸਾਫ਼ ਦੀ ਮੰਗ ਕਰਦੀ ਰਹੇਗੀ। ਦੱਸ ਦੇਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਤੇ ਬਸਪਾ ਨੇ ਮਿਲ ਕੇ ਲੜੀਆਂ ਸਨ। ਹਾਲਾਂਕਿ ਪਾਰਟੀ ਨੂੰ ਇੰਨੀ ਸਫਲਤਾ ਨਹੀਂ ਮਿਲ ਸਕੀ।
ਵੀਡੀਓ ਲਈ ਕਲਿੱਕ ਕਰੋ -: