ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲਖੀਮਪੁਰ-ਖੀਰੀ ਵਿੱਚ ਹੋਈ ਹਿੰਸਾ ਲਈ ਕਸੂਰਵਾਰ ਕੇਂਦਰੀ ਮੰਤਰੀ ਦੇ ਪੁੱਤਰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ, ਜਿਸ ਵਿੱਚ ਤਿੰਨ ਕਿਸਾਨਾਂ ਨੂੰ ਕੁਚਲ ਦਿੱਤਾ ਗਿਆ ਅਤੇ 8 ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕੀਤਾ ਗਿਆ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਲਖੀਮਪੁਰ ਖੀਰੀ ਵਿਖੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਕਿਸੇ ਨੂੰ ਵੀ ਇਸ ਤਰ੍ਹਾਂ ਅਧਿਕਾਰ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਦੱਸ ਦੇਈਏ ਕਿ ਇਸ ਘਟਨਾ ਨੂੰ ਲੈ ਕੇ ਪੂਰੇ ਦੇਸ਼ ਦੇ ਕਿਸਾਨਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਕਿਸਾਨ ਸੋਮਵਾਰ ਨੂੰ ਪੂਰੇ ਦੇਸ਼ ਵਿੱਚ ਡੀਸੀ ਦਫਤਰਾਂ ਦੇ ਅੱਗੇ ਧਰਨਾ ਦੇ ਕੇ ਮੁਜ਼ਾਹਰੇ ਕਰਨਗੇ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮਾਮਲੇ ਵਿਚ ਉੱਤਰ ਪ੍ਰਦੇਸ਼ ਪੁਲਿਸ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੁੰ ਬਚਾਉਣ ਦਾ ਯਤਨ ਕਰ ਰਹੀ ਹੈ ਜੋ ਹੈਰਾਨੀਜਨਕ ਤੇ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਨਾ ਸਿਰਫ ਅਸ਼ੀਸ਼ ਮਿਸ਼ਰਾ ਦੇ ਖਿਲਾਫ ਤੁਰੰਤ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਬਲਕਿ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਲਖੀਮਪੁਰ-ਖੀਰੀ ਹਾਦਸੇ ‘ਤੇ ਬੋਲੇ ਨਵਜੋਤ ਸਿੱਧੂ- ਮੰਤਰੀ ਦੇ ਪੁੱਤ ‘ਤੇ 302 ਦਾ ਪਰਚਾ ਠੋਕ ਕੇ ਜੇਲ੍ਹ ‘ਚ ਸੁੱਟੋ
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਹੁਣ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਦੇਸ਼ ਵਿਚ ਇਕ ਬਹੁਤ ਗਲਤ ਸੰਕੇਤ ਗਿਆ ਹੈ। ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਉੱਤਰ ਪ੍ਰਦੇਸ਼ ਸਰਕਾਰ ਨੂੰ ਤੁਰੰਤ ਹਦਾਇਤ ਕਰੇ ਕਿ ਕਤਲ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਨਿਆਂ ਪ੍ਰਦਾਨ ਕੀਤਾ ਜਾਵੇ। ਉਹਨਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਸੰਦੇਸ਼ ਜਾਵੇ ਕਿ ਦੇਸ਼ ਅੰਨਦਾਤਾ ਦੇ ਖਿਲਾਫ ਅਜਿਹੀ ਕਰੂਰਤਾ ਦੀ ਇਜਾਜ਼ਤ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਸ ਨਿਰਦਈ ਕਾਰੇ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ।